ਹਿਮਾਚਲ: ਸੋਲਨ ਨੇੜੇ ਪ੍ਰਾਈਵੇਟ ਬੱਸ ਪਲਟੀ, ਮਚੀ ਹਫੜਾ-ਦਫੜੀ

Image Courtesy :jagbani(punjabkesari)

ਸੋਲਨ— ਹਿਮਾਚਲ ਪ੍ਰਦੇਸ਼ ਦੇ ਸੋਲਨ ਨੇੜੇ ਮੰਗਲਵਾਰ ਯਾਨੀ ਕਿ ਅੱਜ ਇਕ ਪ੍ਰਾਈਵੇਟ ਬੱਸ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ ਬੱਸ ਸਵਾਰ ਕਰੀਬ 10 ਯਾਤਰੀ ਜ਼ਖਮੀ ਹੋਏ ਹਨ, ਜਦਕਿ ਇਕ ਜਨਾਨੀ ਦੀ ਮੌਤ ਹੋ ਗਈ ਹੈ। ਜ਼ਖਮੀਆਂ ਨੂੰ ਖੇਤਰੀ ਹਸਪਤਾਲ ਸੋਲਨ ‘ਚ ਦਾਖ਼ਲ ਕਰਵਾਇਆ ਗਿਆ ਹੈ। ਚਸ਼ਮਦੀਦਾਂ ਮੁਤਾਬਕ ਬੱਸ ਅਚਾਨਕ ਪਲਟ ਗਈ, ਜਿਸ ਕਾਰਨ ਇਕ ਜਨਾਨੀ ਦੀ ਬੱਸ ਹੇਠਾਂ ਦੱਬ ਕੇ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਬੱਸ ਹਿਮਾਚਲ ਪ੍ਰਦੇਸ਼ ਦੇ ਚੈਲ ਤੋਂ ਸੋਲਨ ਵੱਲ ਆ ਰਹੀ ਸੀ ਕਿ ਅਚਾਨਕ ਡਰਾਈਵਰ ਨੇ ਬੱਸ ਤੋਂ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਬੱਸ ਸੜਕ ‘ਤੇ ਹੀ ਪਲਟ ਗਈ। ਬੱਸ ‘ਚ ਬੈਠੇ ਯਾਤਰੀਆਂ ਅਤੇ ਜ਼ਖਮੀਆਂ ਨੂੰ ਤੁਰੰਤ ਬਾਹਰ ਕੱਢਿਆ ਗਿਆ। ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਵੀ ਮੌਕੇ ‘ਤੇ ਪਹੁੰਚ ਗਿਆ ਅਤੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਬੱਸ ਪਲਟਣ ਮਗਰੋਂ ਹਫੜਾ-ਦਫੜੀ ਮਚ ਗਈ।
News Credit :jagbani(punjabkesari)