ਹੁਣ ਪੰਜਾਬ ‘ਚ CBI ਦੀ ‘ਨੋ ਐਂਟਰੀ’, ਕੈਪਟਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ

Image Courtesy :jagbani(punjabkesar)

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੀ. ਬੀ. ਆਈ. (ਸੈਂਟਰਲ ਬਿਓਰੋ ਆਫ ਇਨਵੈਸਟੀਗੇਸ਼ਨ) ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਇਸ ਮੁਤਾਬਕ ਹੁਣ ਸੀ. ਬੀ. ਆਈ. ਨੂੰ ਪੰਜਾਬ ‘ਚ ਕਿਸੇ ਨਵੇਂ ਕੇਸ ਦੀ ਜਾਂਚ ਲਈ ਸੂਬਾ ਸਰਕਾਰ ਦੀ ਮਨਜ਼ੂਰੀ ਜ਼ਰੂਰੀ ਹੋਵੇਗੀ।
ਪੰਜਾਬ ਸਰਕਾਰ ਨੇ ਸੀ. ਬੀ. ਆਈ. ਨੂੰ ਪੰਜਾਬ ‘ਚ ਮਾਮਲਿਆਂ ਦੀ ਜਾਂਚ ਕਰਨ ਸਬੰਧੀ ਦਿੱਤੀ ਹੋਈ ਆਮ ਸਹਿਮਤੀ ਨੂੰ ਵਾਪਸ ਲੈ ਲਿਆ ਹੈ। ਦੇਸ਼ ਦੇ ਕਈ ਗੈਰ ਭਾਜਪਾ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਪਹਿਲਾਂ ਹੀ ਅਜਿਹਾ ਫ਼ੈਸਲਾ ਲਿਆ ਜਾ ਚੁੱਕਿਆ ਹੈ।
ਇਹ ਆਮ ਸਹਿਮਤੀ ਦਿੱਲੀ ਸਪੈਸ਼ਲ ਪੁਲਸ ਐਸਟੇਬਲਿਸ਼ਮੈਂਟ ਐਕਟ-1946 ਦੇ ਤਹਿਤ ਦਿੱਤੀ ਗਈ ਸੀ। ਇਸ ਮੁਤਾਬਕ ਸੀ. ਬੀ. ਆਈ. ਨੂੰ ਪੰਜਾਬ ‘ਚ ਮਾਮਲਿਆਂ ਦੀ ਜਾਂਚ ਕਰਨ ਦਾ ਅਧਿਕਾਰ ਮਿਲਿਆ ਹੋਇਆ ਸੀ। ਹੁਣ ਸੂਬਾ ਸਰਕਾਰ ਦੇ ਇਸ ਕਦਮ ਨਾਲ ਸੀ. ਬੀ. ਆਈ. ਨੂੰ ਪੰਜਾਬ ‘ਚ ਕਿਸੇ ਵੀ ਮਾਮਲੇ ਦੀ ਜਾਂਚ ਕਰਨ ਤੋਂ ਪਹਿਲਾਂ ਸੂਬਾ ਸਰਕਾਰ ਦੀ ਮਨਜ਼ੂਰੀ ਲੈਣੀ ਪਵੇਗੀ।
ਧਿਆਨਯੋਗ ਹੈ ਕਿ ਹਾਲ ਹੀ ‘ਚ ਝਾਰਖੰਡ, ਪੱਛਮੀਂ ਬੰਗਾਲ, ਮਹਾਰਾਸ਼ਟਰ, ਕੇਰਲ ਆਦਿ ਦੀਆਂ ਸੂਬਾ ਸਰਕਾਰਾਂ ਸਬੰਧਤਿ ਕਦਮ ਉਠਾ ਚੁੱਕੀਆਂ ਹਨ।
News Credit :jagbani(punjabkesar)