ਦਿੱਲੀ ਕੂਚ ਦੌਰਾਨ ਹੋਈ ਕਿਸਾਨ ਦੀ ਮੌਤ, ਦੁਖੀ ਬੱਬੂ ਮਾਨ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਸ਼ਰਧਾਂਜਲੀ

Image Courtesy :jagbani(punjabkesari)

ਜਲੰਧਰ : ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖ਼ੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਅਤੇ ਉਹ ਦਿੱਲੀ ‘ਚ ਆਉਣ ਦੀ ਪੂਰੀ ਕੋਸ਼ਿਸ਼ ‘ਚ ਲੱਗੇ ਹੋਏ ਹਨ। ਹਾਲਾਂਕਿ ਕਈ ਜੱਥਬੰਦੀਆਂ ਦਿੱਲੀ ਤਕ ਪਹੁੰਚ ਵੀ ਗਈਆਂ ਹਨ। ਹਾਲਾਂਕਿ ਰਸਤੇ ‘ਚ ਕਿਸਾਨਾਂ ਨੂੰ ਰੋਕਣ ਲਈ ਸਥਾਨਕ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਰੋਕਣ ਲਈ ਹਰ ਤਰੀਕਾ ਵਰਤਿਆ ਜਾ ਰਿਹਾ ਹੈ। ਕਿਸਾਨਾਂ ਵਲੋਂ ਵਿੱਡੇ ਗਏ ਇਸ ਸੰਘਰਸ਼ ਦੌਰਾਨ ਇਕ ਕਿਸਾਨ ਦਿਹਾਂਤ ਹੋ ਗਿਆ, ਜਿਸ ਨੂੰ ਪੰਜਾਬੀ ਗਾਇਕ ਅਤੇ ਅਦਾਕਾਰ ਬੱਬੂ ਮਾਨ ਨੇ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਨੇ ਇਸ ਬਜ਼ੁਰਗ ਕਿਸਾਨ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਉਂਦਿਆਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਕਿਸਾਨੀ ਸੰਘਰਸ਼ ਦੌਰਾਨ ਸੜਕ ਹਾਦਸੇ ‘ਚ ਦੁਨੀਆ ਤੋਂ ਜਾਣ ਵਾਲੇ ਬਾਪੂ ਜੀ ਨੂੰ ਸ਼ਰਧਾਂਜਲੀ।’
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਕਿਸਾਨ ਦਿੱਲੀ ਵੱਲ ਵਧ ਰਹੇ ਹਨ। ਹਰਿਆਣਾ ‘ਚ ਵੱਖ-ਵੱਖ ਥਾਈਂ ਬਾਰਡਰ ਪਾਰ ਕਰਦਿਆਂ, ਪਾਣੀ ਦੀਆਂ ਬੋਛਾਰਾ ਅਤੇ ਪੁਲਸ ਬਲ ਨਾਲ ਮੁਕਾਬਲਾ ਕਰਦਿਆਂ ਉਹ ਦਿੱਲੀ ਵੱਲ ਕੂਚ ਕਰ ਰਹੇ ਹਨ। ਉਥੇ ਹੀ ਦਿੱਲੀ ਬਾਰਡਰ ‘ਤੇ ਵੀ ਵੱਡੀ ਗਿਣਤੀ ਪੁਲਸ ਫੋਰਸ ਤਾਇਨਾਤ ਹੈ।
ਕੋਸ਼ਿਸ਼ ਇਹੀ ਹੈ ਕਿ ਕਿਸਾਨਾਂ ਨੂੰ ਦਿੱਲੀ ਦਾਖ਼ਲ ਹੋਣ ਤੋਂ ਰੋਕਣਾ ਹੈ। ਕੰਡਿਆਲੀਆਂ ਤਾਰਾਂ ਤੇ ਬੈਰੀਕੇਡ ਲਾ ਕੇ ਪੁਲਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਵਾਟਰ ਕੈਨਨ ਦਾ ਇਸਤੇਮਾਲ ਕਰਨ ਦੀ ਵੀ ਪੂਰੀ ਤਿਆਰੀ ਖਿੱਚੀ ਗਈ ਹੈ।
ਦੱਸ ਦਈਏ ਕਿ ਬਾਲੀਵੁੱਡ ਅਦਾਕਾਰ ਤੇ ਪੰਜਾਬ ਦਾ ਸਟੇਟ ਆਈਕਨ ਸੋਨੂੰ ਸੂਦ ਨੇ ਟਵੀਟ ਕਰਕੇ ਕਿਸਾਨਾਂ ਦਾ ਸਮਰਥਨ ਕੀਤਾ ਹੈ। ਮਸ਼ਹੂਰ ਅਦਾਕਾਰ ਸੋਨੂੰ ਸੂਦ ਨੇ ਟਵੀਟ ਕਰਕੇ ਕਿਹਾ ਕਿ ‘ਕਿਸਾਨ ਮੇਰਾ ਭਗਵਾਨ ਹੈ।’
ਦੱਸਣਯੋਗ ਹੈ ਕਿ ਸੋਨੂੰ ਸੂਦ ਦੇ ਇਲਾਵਾ ਤਹਿਸੀਨ ਪੂਨਾਵਾਲਾ, ਬਾਲੀਵੁੱਡ ਡਾਇਰੈਕਟਰ ਅਤੇ ਸਵਰਾ ਭਾਸਕਰ ਵਰਗੇ ਸੈਲਿਬ੍ਰਿਟੀਜ਼ ਨੇ ਵੀ ਕਿਸਾਨਾਂ ਨੂੰ ਲੈ ਕੇ ਆਪਣਾ ਸਮਰਥਨ ਵੀ ਦਿੱਤਾ। ਉੱਥੇ ਹੀ ਪੰਜਾਬ ਦੇ ਕਲਾਕਾਰ ਐਮੀ ਵਿਰਕ, ਜੈਜੀ ਬੀ, ਦਿਲਜੀਤ ਦੋਸਾਂਝ, ਗਿੱਪੀ ਗਰੇਵਾਲ, ਬੱਬੂ ਮਾਨ ਕਿਸਾਨਾਂ ਦੇ ਸਮਰਥਨ ‘ਚ ਪੋਸਟ ਸਾਂਝਾ ਕਰਦੇ ਹੋਏ ਨਜ਼ਰ ਆਏ।
News Credit :jagbani(punjabkesari)