ਮਹਿਲਾ ਡਾਕਟਰ ਸਣੇ 97 ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ, 3 ਨੇ ਤੋੜਿਆ ਦਮ

ਜਲੰਧਰ ਕੋਰੋਨਾ ਨੂੰ ਲੈ ਕੇ ਲੋਕ ਜਿੱਥੇ ਲਾਪਰਵਾਹ ਹਨ, ਉਥੇ ਹੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਸ਼ੁੱਕਰਵਾਰ ਨੂੰ ਜਿੱਥੇ ਇਕ ਔਰਤ ਸਣੇ 97 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ, ਉਥੇ ਹੀ ਇਲਾਜ ਅਧੀਨ 3 ਹੋਰ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ।
ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਸ਼ੁੱਕਰਵਾਰ ਵੱਖ-ਵੱਖ ਲੈਬਾਰਟਰੀਆਂ ਤੋਂ ਕੁੱਲ 112 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ‘ਚੋਂ 15 ਦੂਜੇ ਜ਼ਿਲਿਆਂ ਨਾਲ ਸਬੰਧਤ ਪਾਏ ਗਏ। ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ 97 ਲੋਕਾਂ ‘ਚ ਇਕ ਮਹਿਲਾ ਡਾਕਟਰ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ‘ਚੋਂ ਵਧੇਰੇ ਵਾਰਡ ਨੰਬਰ 13 ਭੋਗਪੁਰ, ਲੈਦਰ ਕੰਪਲੈਕਸ, ਛੋਟੀ ਬਾਰਾਦਰੀ ਭਾਗ-2, ਦਿਲਬਾਗ ਨਗਰ ਅਤੇ ਮਾਡਰਨ ਕਾਲੋਨੀ ਦੇ ਰਹਿਣ ਵਾਲੇ ਹਨ।
ਇਨ੍ਹਾਂ ਨੇ ਤੋੜਿਆ ਦਮ
1. ਸ਼ਸ਼ੀ ਕੁਮਾਰ (50) ਲੇਬਰ ਕਾਲੋਨੀ ਗੜ੍ਹਾ
2. ਬਲਵਿੰਦਰ ਕੁਮਾਰ (51) ਪਿੰਡ ਪੰਡੋਰੀ
3. ਜਸਬੀਰ ਸਿੰਘ (74) ਅਲੀ ਮੁਹੱਲਾ
4316 ਦੀ ਰਿਪੋਰਟ ਆਈ ਨੈਗੇਟਿਵ, 87 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਸ਼ੁੱਕਰਵਾਰ ਨੂੰ ਮਿਲੀ ਜਾਣਕਾਰੀ ਅਨੁਸਾਰ ਮਹਿਕਮੇ ਨੂੰ 4316 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ‘ਚੋਂ 87 ਨੂੰ ਛੁੱਟੀ ਦੇ ਦਿੱਤੀ ਗਈ। ਮਹਿਕਮੇ ਨੇ 3945 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।
ਜਾਣੋ ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-415242
ਨੈਗੇਟਿਵ ਆਏ-376247
ਪਾਜ਼ੇਟਿਵ ਆਏ-18909
ਮੌਤਾਂ ਹੋਈਆਂ-598
ਐਕਟਿਵ ਕੇਸ-879