ਕੇਂਦਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਸ਼ੰਭੂ ਬੈਰੀਅਰ ‘ਤੇ ਪੰਜਾਬ ਕਾਂਗਰਸ ਦਾ ਧਰਨਾ ਸ਼ੁਰੂ

ਰਾਜਪੁਰਾ : ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਕਾਂਗਰਸ ਦਾ ਸ਼ੰਭੂ ਬੈਰੀਅਰ ‘ਤੇ ਧਰਨਾ ਸ਼ੁਰੂ ਹੋ ਚੁੱਕਾ ਹੈ। ਇਸ ਧਰਨੇ ਦੀ ਅਗਵਾਈ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਕੀਤੀ ਜਾ ਰਹੀ ਹੈ। ਧਰਨੇ ‘ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਚੇਅਰਮੈਨ ਲਾਲ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਆਦਿ ਵਿਸ਼ੇਸ਼ ਤੌਰ ‘ਤੇ ਪਹੁੰਚੇ ਹੋਏ ਹਨ। ਇਸ ਦੌਰਾਨ ਵੱਡੀ ਗਿਣਤੀ ‘ਚ ਹਲਕੇ ਦੇ ਲੋਕ ਆਗੂਆਂ ਦੇ ਵਿਚਾਰ ਸੁਣਨ ਲਈ ਧਰਨੇ ‘ਚ ਪੁੱਜੇ ਹੋਏ ਹਨ।