ਕੇਂਦਰ ਸਰਕਾਰ ਬੈਠਕ ਲਈ ਤਿਆਰ,ਹੁਣ ਕਿਸਾਨ ਜਥੇਬਦੀਆਂ ਆਉਣ ਅੱਗੇ

ਨਵੀਂ ਦਿੱਲੀ: ਫਾਜ਼ਿਲਕਾ ਦੇ ਤਿੰਨ ਵਾਰ ਵਿਧਾਇਕ ਰਹੇ ਅਤੇ ਤਿੰਨੋ ਹੀ ਵਾਰ ਅਕਾਲੀ-ਭਾਜਪਾ ਗਠਜੋੜ ’ਚ ਮੰਤਰੀ ਰਹੇ ਸੁਰਜੀਤ ਕੁਮਾਰ ਜਿਆਣੀ ਨਾਲ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਗੱਲਬਾਤ ਕੀਤੀ ਗਈ। ਇਸ ਸਬੰਧੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਕੱਲ੍ਹ ਕੇਂਦਰ ਸਰਕਾਰ ਵਲੋਂ ਚਿੱਠੀ ਜਾਰੀ ਕੀਤੀ ਗਈ ਹੈ ਅਤੇ ਇਸ ਚਿੱਠੀ ’ਚ ਲਿਖਿਆ ਹੈ ਕਿ ਕਿਸਾਨ ਕਦੇ ਵੀ ਕੇਂਦਰ ਸਰਕਾਰ ਨਾਲ ਗੱਲਬਾਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਤਿਆਰ ਹੈ ਜਦੋਂ ਵੀ ਕਿਸਾਨ ਚਾਹੁਣ ਉਸ ਸਮੇਂ ਮੀਟਿੰਗ ਕਰ ਸਕਦੇ ਹਨ ਚਾਹੇ ਅੱਜ ਸ਼ਾਮ ਨੂੰ ਕਿਸਾਨ ਮੀਟਿੰਗ ਕਰ ਲੈਣ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਹਮੇਸ਼ਾ ਇਹ ਚਾਹੁੰਦੀ ਹੈ ਕਿ ਕਿਸਾਨਾਂ ਦਾ ਭਲਾ ਹੋਵੇ ਅਤੇ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ। ਅੱਗੇ ਬੋਲਦੇ ਹੋਏ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਕਿਸਾਨ ਪਹਿਲਾਂ ਕਹਿੰਦੇ ਸਨ ਕਿ ਸਾਨੂੰ ਬਿੱਲਾਂ ਨੂੰ ਵਾਪਸ ਲੈਣ ਦੇ ਸਬੰਧ ’ਚ ਸਾਨੂੰ ਹਾਂ ਜਾਂ ਨਾ ’ਚ ਜਵਾਬ ਚਾਹੀਦਾ ਹੈ ਪਰ ਹੁਣ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇਸ ਤੋਂ ਅੱਗੇ ਵੱਧਣਾ ਚਾਹੁੰਦੇ ਹਨ ਤੇ ਸਰਕਾਰ ਨਾਲ ਗੱਲਬਾਤ ਕਰਨੀ ਚਾਹੁੰਦੇ ਹਨ।
News Credit :jagbani(punjabkesari)