ਜੰਮੂ ਕਸ਼ਮੀਰ : ਪੁਲਵਾਮਾ ‘ਚ ਅਲ-ਬਦਰ ਦੇ ਚਾਰ ਅੱਤਵਾਦੀ ਹਥਿਆਰਾਂ ਸਮੇਤ ਗ੍ਰਿਫ਼ਤਾਰ

ਨਗਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸੁਰੱਖਿਆ ਦਸਤਿਆਂ ਨੇ ਵੀਰਵਾਰ ਨੂੰ ਅੱਤਵਾਦੀ ਸੰਗਠਨ ਅਲ-ਬਦਰ ਦੇ 4 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਦੇ ਇਕ ਬੁਲਾਰੇ ਨੇ ਵੀਰਵਾਰ ਨੂੰ ਦੱਸਿਆ ਕਿ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐੱਸ.ਓ.ਜੀ.), ਰਾਸ਼ਟਰੀ ਰਾਈਫਲਜ਼ (ਆਰ.ਆਰ.) ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਨੇ ਵੀਰਵਾਰ ਤੜਕੇ ਪੁਲਵਾਮਾ ਜ਼ਿਲ੍ਹੇ ਦੇ ਲਾਰਮੋੜ ‘ਚ ਦਾਦਸਾਰਾ ‘ਚ ਸੰਯੁਕਤ ਰੂਪ ਨਾਲ ਇਕ ਤਲਾਸ਼ ਮੁਹਿੰਮ ਚਲਾਈ।
ਇਸ ਮੁਹਿੰਮ ਦੌਰਾਨ ਅਲ-ਬਦਰ ਦੇ 4 ਅੱਤਵਾਦੀ ਸ਼ੱਕੀ ਹਾਲਤ ‘ਚ ਮਿਲੇ। ਅੱਤਵਾਦੀਆਂ ਤੋਂ ਹੋਈ ਪੁੱਛ-ਗਿੱਛ ‘ਚ ਇਸ ਗੱਲ ਦਾ ਖ਼ੁਲਾਸਾ ਹੋਇਆ ਹੈ ਕਿ ਉਹ ਘਾਟੀ ‘ਚ ਅਲ-ਬਦਰ ਦੀਆਂ ਗਤੀਵਿਧੀਆਂ ‘ਚ ਸ਼ਾਮਲ ਸਨ। ਸੁਰੱਖਿਆ ਦਸਤਿਆਂ ਨੇ ਉਨ੍ਹਾਂ ਕੋਲੋਂ ਇਕ ਏ.ਕੇ.-56 ਰਾਈਫਲ, ਇਕ ਹੈਂਡ ਗ੍ਰਨੇਡ, 28 ਰਾਊਂਡ ਗੋਲੀਆਂ ਸਮੇਤ ਭਾਰੀ ਮਾਤਰਾ ‘ਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤੇ ਹਨ।
News Credit :jagbani(punjabkesari)