ਆਲ ਪਾਰਟੀ ਮੀਟਿੰਗ ’ਚ ਬੋਲੇ PM ਮੋਦੀ- ਕਿਸਾਨਾਂ ਤੇ ਸਰਕਾਰ ਵਿਚਾਲੇ ਹਮੇਸ਼ਾ ਖੁੱਲ੍ਹਾ ਹੈ ਗੱਲਬਾਤ ਦਾ ਰਾਹ

ਨਵੀਂ ਦਿੱਲੀ– ਦਿੱਲੀ ਵਿਖੇ ਅੱਜ ਯਾਨੀ ਸ਼ਨੀਵਾਰ ਨੂੰ ਕੇਂਦਰ ਸਰਕਾਰ ਵਲੋਂ ਆਲ ਪਾਰਟੀ ਬੈਠਕ ਬੁਲਾਈ ਗਈ। ਬੈਠਕ ਦੀ ਅਗਵਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ। ਇਸ ਬੈਠਕ ’ਚ ਕਿਸਾਨਾਂ ਦੇ ਮੁੱਦੇ ’ਤੇ ਗੱਲਬਾਤ ਹੋਈ। ਬੈਠਕ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਖੇਤੀ ਕਾਨੂੰਨਾਂ ’ਤੇ ਗੱਲਬਾਤ ਲਈ ਤਿਆਰ ਹੈ। ਕਿਸਾਨ ਗੱਲਬਾਤ ਕਰਨਾ ਚਾਹੁਣ ਤਾਂ ਦਿੱਲੀ ਵਿਖੇ ਵਿਗਿਆਨ ਭਵਨ ਵਿਚ ਆ ਸਕਦੇ ਹਨ।
ਦੱਸ ਦੇਈਏ ਕਿ ਆਲ ਪਾਰਟੀ ਬੈਠਕ ’ਚ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ, ਤ੍ਰਿਣਮੂਲ ਕਾਂਗਰਸ ਦੇ ਸੁਦੀਪ ਬੰਧੋਪਾਧਿਆਏ, ਸ਼ਿਵ ਸੈਨਾ ਸਾਂਸਦ ਵਿਨਾਇਕ ਰਾਊਤ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੁੰਦੜ ਨੇ ਕਿਸਾਨਾਂ ਦਾ ਮੁੱਦਾ ਚੁੱਕਿਆ। ਉਥੇ ਹੀ ਜਨਤਾ ਦਲ ਯੂਨਾਈਟਿਜ (ਜੇ.ਡੀ.ਯੂ.) ਸਾਂਸਦ ਆਰ.ਸੀ.ਪੀ. ਸਿੰਘ ਨੇ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ।