ਕੈਨੇਡਾ ਦੇ ਕਈ ਸ਼ਹਿਰਾਂ ‘ਚ ਮਿਲੇ ਯੂ. ਕੇ. ‘ਚ ਫੈਲੇ ਕੋਰੋਨਾ ਦੇ ਨਵੇਂ ਸਟ੍ਰੇਨ ਦੇ ਮਾਮਲੇ

ਟੋਰਾਂਟੋ- ਕੈਨੇਡਾ ਵਿਚ ਕੋਰੋਨਾ ਦੇ ਨਵੇਂ ਸਟ੍ਰੇਨ ਬੀ. 1.1.7. ਦੇ ਫੈਲਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਹੈ। ਇਹ ਵਾਇਰਸ ਬ੍ਰਿਟੇਨ ਵਿਚ ਪਿਛਲੇ ਸਾਲ ਫੈਲਿਆ ਹੈ। ਕੈਨੇਡਾ ਦੇ ਦੋ ਸੂਬਿਆਂ ਵਿਚ ਕੋਰੋਨਾ ਦਾ ਨਵਾਂ ਸਟ੍ਰੇਨ ਲਗਾਤਾਰ ਫੈਲ ਰਿਹਾ ਹੈ।
ਸਸਕੈਚਵਨ ਸੂਬੇ ਵਿਚ ਮੰਗਲਵਾਰ ਨੂੰ ਇਸ ਨਵੇਂ ਸਟ੍ਰੇਨ ਦੇ ਦੋ ਹੋਰ ਮਾਮਲੇ ਦਰਜ ਹੋਏ ਹਨ। ਇਸ ਦੇ ਨਾਲ ਹੀ ਬਰਨਸਵਿਕ ਵਿਚ ਕੋਰੋਨਾ ਦੇ ਨਵੇਂ ਸਟ੍ਰੇਨ ਦੇ 3 ਮਾਮਲੇ ਦਰਜ ਹੋਏ ਹਨ। ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਡਰ ਹੈ ਕਿ ਬਜ਼ੁਰਗਾਂ ਦੇ ਰਿਹਾਇਸ਼ੀ ਖੇਤਰਾਂ ਅਤੇ ਹਸਪਤਾਲਾਂ ਤੱਕ ਇਹ ਵਾਇਰਸ ਤੇਜ਼ੀ ਨਾਲ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਟ੍ਰੇਨ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਵੀ ਵਧੇਰੇ ਧਿਆਨ ਰੱਖਣ ਦੀ ਜ਼ਰੂਰਤ ਹੈ।
ਦੱਸਿਆ ਜਾ ਰਿਹਾ ਹੈ ਕਿ ਅਲਬਰਟਾ ਵਿਚ ਵੀ ਕੋਰੋਨਾ ਦੇ ਨਵੇਂ ਸਟ੍ਰੇਨ ਦੇ ਦੋ ਮਾਮਲੇ ਦਰਜ ਹੋਏ ਹਨ ਤੇ ਕੈਲਗਰੀ ਦੇ ਦੋ ਸਕੂਲਾਂ ਵਿਚ ਵਿਦਿਆਰਥੀ ਤੇ ਅਧਿਆਪਕ ਇਕਾਂਤਵਾਸ ਹੋ ਗਏ ਹਨ ਕਿਉਂਕਿ ਇੱਥੇ ਦੋ ਵਿਦਿਆਰਥੀ ਕੋਰੋਨਾ ਦੇ ਨਵੇਂ ਸਟ੍ਰੇਨ ਦੇ ਸ਼ਿਕਾਰ ਪਾਏ ਗਏ ਹਨ।