ਲੱਦਾਖ ਵਿੱਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 4.2 ਰਹੀ ਤੀਬਰਤਾ

ਲੱਦਾਖ – ਲੱਦਾਖ ਵਿੱਚ ਮੰਗਲਵਾਰ ਦੇਰ ਰਾਤ ਲੱਗਭੱਗ 11.04 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲਾਜੀ ਦੇ ਅਨੁਸਾਰ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.2 ਮਾਪੀ ਗਈ ਹੈ। ਹਾਲਾਂਕਿ ਹੁਣੇ ਤੱਕ ਇਸ ਵਿੱਚ ਕਿਸੇ ਤਰ੍ਹਾਂ ਦੇ ਕਿਸੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਵੀ ਲੱਦਾਖ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਿਨ੍ਹਾਂ ਦੀ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.6 ਮਾਪੀ ਗਈ ਸੀ।