ਸੁਨਾਮ ਊਧਮ ਸਿੰਘ ਵਾਲਾ : ਸਥਾਨਕ ਐੱਸ.ਡੀ.ਐੱਮ. ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਆਪਣੇ ਸਮਰਥਕਾਂ ਨਾਲ ਮਿਲ ਕੇ ਉਨ੍ਹਾਂ ਦੇ ਇਕ ਨਗਰ ਕੌਂਸਲ ਚੋਣਾਂ ਦੇ ਉਮੀਦਵਾਰ ਦਾ ਕਾਗਜ਼ ਰੱਦ ਹੋਣ ਨੂੰ ਲੈ ਕੇ ਐੱਸ.ਡੀ.ਐੱਮ. ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ।
ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਵਾਰਡ ਨੰਬਰ 14 ਦੇ ਉਮੀਦਵਾਰ ਹਰਵਿੰਦਰ ਸਿੰਘ ਦਾ ਕਾਗਜ਼ ਰੱਦ ਕੀਤੇ ਗਏ ਹਨ ਜੋ ਕਿ ਸਰਾਸਰ ਗਲਤ ਹੈ ਜਦੋਂ ਕੱਲ ਉਨ੍ਹਾਂ ਦੇ ਫਾਰਮ ਭਰੇ ਗਏ ਸੀ ਤਾਂ ਸਾਰਿਆਂ ਨੇ ਉਨ੍ਹਾਂ ਨੂੰ ਓਕੇ ਕੀਤਾ ਸੀ ਪਰ ਅੱਜ ਉਨ੍ਹਾਂ ਦੇ ਉਮੀਦਵਾਰ ਨੂੰ ਬਿਨਾਂ ਦੱਸੇ ਉਹ ਕਾਗਜ਼ ਰੱਦ ਕੀਤੇ ਗਏ ਹਨ ਅਤੇ ਨੋਟਿਸ ਬੋਰਡ ’ਤੇ ਚਿਪਕਾ ਕੇ ਬਿਨਾਂ ਦੱਸੇ ਪ੍ਰਸ਼ਾਸਨ ਇੱਥੋਂ ਚਲਾ ਗਿਆ ਹੈ ਜਦੋਂ ਅਸੀਂ ਪ੍ਰਸ਼ਾਸਨ ਨੂੰ ਫੋਨ ਮਾਰਿਆ ਤਾਂ ਕਿਸੇ ਦਾ ਵੀ ਫੋਨ ਨਹੀਂ ਚੱਲ ਰਿਹਾ। ਇਸ ਮੌਕੇ ਐੱਸ.ਡੀ.ਐੱਮ. ਮਨਜੀਤ ਕੌਰ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਦਾ ਫੋਨ ਬੰਦ ਆ ਰਿਹਾ ਸੀ।