ਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਸੋਮਵਾਰ ਨੂੰ ਬਿਆਨ ਦੇਣਗੇ । ਉਮੀਦ ਕੀਤੀ ਜਾ ਰਹੀ ਹੈ ਕਿ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਵਿਰੋਧੀ ਧਿਰ ਵਲੋਂ ਜਿੰਨੇ ਹਮਲੇ ਕੀਤੇ ਜਾ ਰਹੇ ਹਨ, ਪ੍ਰਧਾਨ ਮੰਤਰੀ ਇਕ-ਇਕ ਕਰਕੇ ਸਭ ਦਾ ਜਵਾਬ ਦੇਣਗੇ। ਅਜੇ ਫਿਲਹਾਲ ਰਾਸ਼ਟਰਪਤੀ ਦੇ ਭਾਸ਼ਣ ’ਤੇ ਪੇਸ਼ ਧੰਨਵਾਦ ਪ੍ਰਸਤਾਵ ’ਤੇ ਚਰਚਾ ਲਈ 15 ਘੰਟਿਆਂ ਦਾ ਵਕਤ ਮੁਕੱਰਰ ਕੀਤਾ ਗਿਆ ਹੈ। ਇਸ ਦਰਮਿਆਨ ਪ੍ਰਦਰਸ਼ਨਕਾਰੀ ਕਿਸਾਨਾਂ ਖਿਲਾਫ ਦਰਜ ਕੀਤੀਆਂ ਗਈਆਂ ਐੱਫ.ਆਈ.ਆਰਜ਼ , ਗ੍ਰਿਫਤਾਰੀਆਂ ਅਤੇ ਉਨ੍ਹਾਂ ਦੇ ਧਰਨੇ ਵਾਲੀ ਜਗ੍ਹਾ ਦੇ ਇਰਦ-ਗਿਰਦ ਕੰਡਿਆਲੀ ਤਾਰਾਂ ਦੀ ਵਾੜਬੰਦੀ, ਸੀਮੈਂਟ ਦੀਆਂ ਦੀਵਾਰਾਂ ਬਣਾਉਣ ਅਤੇ ਕਿੱਲਾਂ ਵਿਛਾਏ ਜਾਣ ਦੇ ਮੁੱਦੇ ’ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸਰਕਾਰ ਦਾ ਪੱਖ ਰੱਖ ਸਕਦੇ ਹੈ ।