ਨੈਸ਼ਨਲ ਡੈਸਕ- ਅੰਤਰਰਾਸ਼ਟਰੀ ਪੌਪ ਸਟਾਰ ਰਿਹਾਨਾ ਨੇ ਭਾਰਤ ’ਚ ਚੱਲ ਰਹੇ ਕਿਸਾਨ ਅੰਦੋਲਨ ’ਚ ਦਖਲ ਦੇਣ ਦੀ ਕੋਸ਼ਿਸ਼ ਕੀਤੀ ਅਤੇ ਇਸ ਨੂੰ ਲੈ ਕੇ ਟਵੀਟ ਕੀਤਾ। ਰਿਹਾਨਾ ਦੇ ਟਵੀਟ ਤੋਂ ਬਾਅਦ ਵਿਦੇਸ਼ੀ ਹਸਤੀਆਂ ਨੇ ਵੀ ਇਸ ’ਤੇ ਟਵੀਟ ਕਰਨਾ ਸ਼ੁਰੂ ਕਰ ਦਿੱਤਾ। ਇਸ ਸੂਚੀ ’ਚ ਨੌਜਵਾਨ ਗ੍ਰੇਟਾ ਥਨਬਰਗ ਦਾ ਨਾਂ ਵੀ ਸ਼ਾਮਲ ਹੈ। ਭਾਵੇਂ ਹੀ ਰਿਹਾਨਾ ਨੇ ਭਾਰਤ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਪਰ ਮੋਦੀ ਸਰਕਾਰ ਨੇ ਇਸ ਦੌਰਾਨ ਕੁਝ ਅਜਿਹਾ ਕੰਮ ਕੀਤਾ ਕਿ ਬਾਰਬਡੋਸ ਦੀ ਪ੍ਰਧਾਨ ਮੰਤਰੀ ਨੇ ਭਾਰਤ ਦਾ ਧੰਨਵਾਦ ਕੀਤਾ।
ਦਰਅਸਲ ਭਾਰਤ ਸਰਕਾਰ ਨੇ ਕੋਰੋਨਾ ਮਹਾਮਾਰੀ ਵਿਰੁੱਧ ਲੜ ਰਹੇ ਬਾਰਬਡੋਸ ਨੂੰ ਆਕਸਫੋਰਡ-ਐਸਟਰਾਜ਼ੇਨੇਕਾ ਦੀ ਐਂਟੀ-ਕੋਰੋਨਾ ਵੈਕਸੀਨ ਦੀ ਇਕ ਲੱਖ ਖੁਰਾਕ ਭੇਜੀ ਹੈ। ਕੋਰੋਨਾ ਵੈਕਸੀਨ ਮਿਲਣ ’ਤੇ ਬਾਰਬਾਡੋਸ ਦੀ ਪ੍ਰਧਾਨ ਮੰਤਰੀ ਮੀਆ ਅਮੋਰ ਮਾਟਲੇ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਬਾਰਬਾਡੋਸ ਦੀ ਪ੍ਰਧਾਨ ਮੰਤਰੀ ਨੇ ਪੀ. ਐੱਮ. ਮੋਦੀ ਨੂੰ ਪੱਤਰ ਲਿਖਿਆ ਅਤੇ ਕੋਰੋਨਾ ਵੈਕਸੀਨ ਭੇਜਣ ਦੇ ਲਈ ਧੰਨਵਾਦ ਕੀਤਾ।