ਸੰਗਰੂਰ : ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰੰਦਰ ਸਿੰਗਲਾ ਦੇ ਘਰ ਦੇ ਬਾਹਰ ਬੇਰੁਜ਼ਗਾਰ ਅਧਿਆਪਕਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਬੇਰੁਜ਼ਗਾਰ ਅਧਿਆਪਕਾਂ ਵਲੋਂ ਪੁਲਸ ’ਚ ਧੱਕਾ-ਮੁੱਕੀ ਵੀ ਹੋਈ। ਅਧਿਆਪਕਾਂ ਵਲੋਂ ਬੈਰੀਕੇਡ ਵੀ ਤੋੜਿਆ ਗਿਆ।
ਪੁਲਸ ਕਰਮਚਾਰੀਆਂ ਵਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਲਈ ਬੈਰੀਕੇਡਿੰਗ ਵੀ ਕੀਤੀ ਗਈ ਸੀ ਪਰ ਬੇਰੁਜ਼ਗਾਰ ਅਧਿਆਪਕਾਂ ਨੇ ਉਸ ਨੂੰ ਤੋੜ ਕੇ ਵਿਜੇਇੰਦਰ ਸਿੰਗਲਾ ਦੀ ਕੋਠੀ ਵੱਲ ਵੱਧਣ ਦੀ ਕੋਸ਼ਿਸ਼ ਕੀਤੀ, ਜਿਸ ’ਚ 2 ਅਧਿਆਪਕ ਜ਼ਖ਼ਮੀ ਹੋ ਗਏ।