ਫਰੀਦਕੋਟ – ਸਥਾਨਕ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਮੁਅੱਤਲ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਵੱਲੋਂ ਲਾਈ ਪੇਸ਼ਗੀ ਜ਼ਮਾਨਤ ਦੀ 11 ਫਰਵਰੀ ਲਈ ਅੱਗੇ ਟਲ ਦਿੱਤੀ ਹੈ । ਮਿਲੀ ਜਾਣਕਾਰੀ ਅਨੁਸਾਰ ਬਹਿਬਲ ਗੋਲੀਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਮੁਅੱਤਲ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ ਵਿਚ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਦਾਇਰ ਕਰ ਕੇ ਖਦਸ਼ਾ ਪ੍ਰਗਟਾਇਆ ਹੈ ਕਿ ਬਹਿਬਲ ਗੋਲੀਕਾਂਡ ਵਿਚ ਵਿਸ਼ੇਸ਼ ਜਾਚ ਟੀਮ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਇਸੇ ਲਈ ਉਨ੍ਹਾਂ ਦੀ ਗ੍ਰਿਫ਼ਤਾਰੀ ਉਪਰ ਚਲਦੇ ਮੁਕੱਦਮੇਂ ਤੱਕ ਰੋਕ ਲਾਈ ਜਾਵੇ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਸੈਣੀ ਅਤੇ ਉਮਰਾਨੰਗਲ ਦੀ ਦਰਖ਼ਾਸਤ ’ਤੇ ਪੰਜਾਬ ਸਰਕਾਰ ਅਤੇ ਵਿਸ਼ੇਸ਼ ਜਾਂਚ ਟੀਮ ਨੂੰ 11 ਫਰਵਰੀ ਲਈ ਨੋਟਿਸ ਜਾਰੀ ਕੀਤਾ ਹੈ। ਉਸੇ ਦਿਨ ਇਨਾਂ ਦੋਨਾਂ ਦੀ ਪੇਸ਼ਗੀ ਜ਼ਮਾਨਤ ਦੇਣ ਬਾਰੇ ਕੋਈ ਫ਼ੈਸਲਾ ਹੋਣ ਦੀ ਸਭਾਵਨਾ ਹੈ ।