[ad_1]

ਨਵੀਂ ਦਿੱਲੀ / ਪੇਈਚਿੰਗ, 26 ਫਰਵਰੀ

ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਦੁਵੱਲੇ ਸਬੰਧਾਂ ਨੂੰ ਅੱਗੇ ਵਧਾਉਣ ਲਈ ਜ਼ਰੂਰੀ ਦੱਸਦੇ ਹੋਏ ਭਾਰਤ ਨੇ ਚੀਨ ਨੂੰ ਕਿਹਾ ਹੈ ਕਿ ਫੌਜਾਂ ਦੀ ਪੂਰੀ ਵਾਪਸੀ ਦੀ ਯੋਜਨਾ ਨੂੰ ਲਾਗੂ ਕਰਨ ਦੀ ਜ਼ਰੂਰਤ ਹੈ ਤਾਂ ਜੋ ਟਕਰਾਅ ਵਾਲੇ ਸਾਰੇ ਇਲਾਕਿਆਂ ਵਿਚੋਂ ਫ਼ੌਜਾਂ ਹਟਾਈਆਂ ਜਾਣ। ਦੋਵੇਂ ਦੇਸ਼ ਸਮੇਂ-ਸਮੇਂ ‘ਤੇ ਆਪਣੇ ਨਜ਼ਰੀਏ ਨੂੰ ਸਾਂਝਾ ਕਰਨ ਲਈ ਹੌਟਲਾਈਨ ਸੰਪਰਕ ਕਾਇਮ ਕਰਨ ’ਤੇ ਵੀ ਸਹਿਮਤ ਹੋਏ ਹਨ। ਵੀਰਵਾਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੀ ਆਪਣੇ ਚੀਨੀ ਹਮਰੁਤਬਾ ਵਾਂਗ ਯੀ ਨਾਲ 75 ਮਿੰਟ ਦੀ ਟੈਲੀਫ਼ੋਨ ਗੱਲਬਾਤ ਦੇ ਵੇਰਵੇ ਜਾਰੀ ਕਰਦਿਆਂ ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਬਿਆਨ ਵਿੱਚ ਕਿਹਾ ਕਿ ਚੀਨ ਨੂੰ ਦੱਸਿਆ ਗਿਆ ਹੈ ਕਿ ਪਿਛਲੇ ਸਾਲ ਤੋਂ ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ ’ਤੇ ਗੰਭੀਰ ਪ੍ਰਭਾਵ ਪਿਆ ਹੈ। ਮੰਤਰਾਲੇ ਨੇ ਕਿਹਾ, “ਵਿਦੇਸ਼ ਮੰਤਰੀ ਨੇ ਕਿਹਾ ਕਿ ਸਰਹੱਦੀ ਮਸਲੇ ਨੂੰ ਸੁਲਝਾਉਣ ਵਿਚ ਸਮਾਂ ਲੱਗ ਸਕਦਾ ਹੈ ਪਰ ਹਿੰਸਾ ਹੋਣ ਤੇ ਸ਼ਾਂਤੀ ਭੰਗ ਹੋਣ ਕਾਰਨ ਰਿਸ਼ਤੇ ‘ਤੇ ਗੰਭੀਰ ਪ੍ਰਭਾਵ ਪੈਣਗੇ।”

[ad_2]
#ਭਰਤ #ਤ #ਚਨ #ਹਟਲਈਨ #ਸਪਰਕ #ਕਇਮ #ਕਰਨ #ਲਈ #ਸਹਮਤ #ਜਸ਼ਕਰ #Tribune #India

Source link