ਪੰਜਾਬ ਦੇ ਬਜਟ ਸੈਸ਼ਨ ਨੂੰ ਲੈ ਕੇ ਭਗਵੰਤ ਮਾਨ ਨੇ ਘੇਰੀ ਕਾਂਗਰਸ, ਯਾਦ ਕਰਾਏ ਵਾਅਦੇ

ਸੰਗਰੂਰ : ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਸੰਗਰੂਰ ਦੇ ਧਾਰਮਿਕ ਪ੍ਰੋਗਰਾਮ ’ਚ ਪਹੁੰਚੇ ਹੋਏ ਸਨ। ਉੱਥੇ ਭਗਵੰਤ ਮਾਨ ਨੇ ਕਾਂਗਰਸ ਸਰਕਾਰ ’ਤੇ ਵਰ੍ਹਦੇ ਹੋਏ ਕਿਹਾ ਹੈ ਕਿ ਬਹੁਤ ਭੈੜੇ ਸਾਲ 4 ਸਾਲ ਨਿਕਲੇ ਹਨ ਪਰ ਹੁਣ ਸਿਰਫ਼ ਆਖ਼ਰੀ ਸਾਲ ਹੀ ਰਹਿ ਗਿਆ ਹੈ ਇਸ ਸਾਲ ’ਚ ਵੀ ਕੋਈ ਉਮੀਦ ਨਹੀਂ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਜੋ ਵੱਡੇ-ਵੱਡੇ ਵਾਅਦੇ ਕੀਤੇ ਸਨ ਉਹ ਅਜੇ ਵੀ ਕਾਂਗਰਸ ਸਰਕਾਰ ਪੂਰਾ ਨਹੀਂ ਕਰ ਸਕੀ। ਜਿਵੇਂ ਕਰਜ਼ ਮੁਆਫ਼ੀ ਦੀ ਗੱਲ ਕੀਤੀ ਸੀ, ਸਮਾਰਟ ਫੋਨ ਦੇਣ ਦੀ ਗੱਲ ਕੀਤੀ ਸੀ ਅਤੇ ਨਸ਼ੇ ਨੂੰ ਖ਼ਤਮ ਕਰਨ ਦੀ ਗੱਲ ਕਹੀ ਸੀ ਪਰ ਅਜੇ ਤੱਕ ਕੁੱਝ ਨਹੀਂ ਕੀਤਾ।
ਅੱਗੇ ਬੋਲਦੇ ਹੋਏ ਮਾਨ ਨੇ ਕਿਹਾ ਕਿ ਨਾ ਤਾਂ ਪੰਜਾਬ ਸਰਕਾਰ ਨੇ ਕਿਸਾਨਾਂ ਲਈ ਕੁੱਝ ਕੀਤਾ ਅਤੇ ਨਾ ਹੀ ਕੇਂਦਰ ਸਰਕਾਰ ਨੇ ਪਰ ਬਿਆਨਾਂ ’ਤੇ ਹੀ ਉਤਸ਼ਾਹਿਤ ਕਰ ਰਹੇ ਹਨ। ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਨਾਲ ਕਿਸਾਨੀ ਅੰਦੋਲਨ ’ਤੇ ਸੂਬੇ ਦੀ ਸਰਕਾਰ ਨੇ ਕਿਸਾਨਾਂ ਲਈ ਕੁੱਝ ਨਹੀਂ ਕੀਤਾ ਅਤੇ ਉਨ੍ਹਾਂ ਨੂੰ ਉੱਥੇ ਦਿੱਲੀ ਜਾ ਕੇ ਛੱਡ ਦਿੱਤਾ ਅਤੇ ਉਸ ਦੇ ਪਿੱਛੇ ਬਿਆਨ ’ਤੇ ਬਿਆਨ ਦਿੰਦੇ ਰਹੇ ਤਾਂ ਉਸ ’ਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀ ਬਿਆਨਬਾਜ਼ੀ ਨਾਲ ਕੁੱਝ ਨਹੀਂ ਹੋਣ ਵਾਲਾ ਅਤੇ ਇਸ ਨਾਲ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦਾ ਲਾਭ ਹੁਣ ਤੱਕ ਨਹੀਂ ਹੋਇਆ ਹੈ। ਇਸ ਲਈ ਉਨ੍ਹਾਂ ਨੇ ਕਿਹਾ ਕਿ ਸਿਰਫ਼ ਬਿਆਨਬਾਜ਼ੀ ਨਾਲ ਕੁੱਝ ਨਹੀਂ ਹੋਵੇਗਾ। ਕੇਂਦਰ ਸਰਕਾਰ ਨਾਲ ਜੇਕਰ ਸਵੇਰੇ ਗੱਲ ਕਰੇ ਫ਼ਿਰ ਇੱਥੇ ਸਿਰਫ਼ ਬਿਆਨਾਂ ਦੇ ਇਲਾਵਾ ਕੁੱਝ ਵੀ ਨਹੀਂ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਕੋਰੋਨਾ ਮਹਾਮਾਰੀ ਦੇ ਸਮੇਂ ਵੀ ਹੁਣ ਸਾਰੇ ਨਿਯਮਾਂ ਦਾ ਪਾਲਣ ਕਰਨ ਦੀ ਗੱਲ ਕਹੀ ਜਾ ਰਹੀ ਹੈ ਤਾਂ ਉਸ ’ਤੇ ਉਨ੍ਹਾਂ ਨੇ ਕਿਹਾ ਕਿ ਹਾਲ ਹੀ ’ਚ ਕੈਪਟਨ ਅਮਰਿੰਦਰ ਸਿੰਘ ਦੀ ਪੋਤਰੀ ਦਾ ਵਿਆਹ ਹੋਇਆ ਹੈ, ਜਿਸ ’ਚ ਅਸੀਂ ਦੇਖ ਸਕਦੇ ਹਾਂ ਕਿ ਉੱਥੇ ਕੋਰੋਨਾ ਦਾ ਕੋਈ ਡਰ ਦੇਖਣ ਨੂੰ ਨਹੀਂ ਮਿਲ ਰਿਹਾ। ਜਿਸ ਤੋਂ ਇਹ ਪਤਾ ਚੱਲ ਰਿਹਾ ਹੈ ਕਿ ਆਮ ਆਦਮੀ ਨੂੰ ਤਾਂ ਨਿਯਮਾਂ ਦੀ ਪਾਲਣਾ ਕਰਨ ਦੀ ਸਿੱਖਿਆ ਦਿੱਤੀ ਜਾ ਰਹੀ ਹੈ ਪਰ ਖ਼ੁਦ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ 2022 ਲਈ ਜਿੱਥੇ ਕੈਪਟਨ ਸਰਕਾਰ ਨੇ ਝੂਠੇ ਵਾਅਦੇ ਕੀਤੇ ਸਨ, ਉੱਥੇ ਪੰਜਾਬ ਦੇ ਹਰ ਵਿਅਕਤੀ ਨੂੰ ਯਾਦ ਹੈ ਕਿ 2022 ਦੇ ਆਉਣ ਵਾਲੀਆਂ ਚੋਣਾਂ ’ਚ ਇਸ ਵਾਰ ਪਤਾ ਚੱਲ ਜਾਵੇਗਾ ਕਿ ਕਿਸ ਨੇ ਕਿੰਨੇ ਵਾਅਦੇ ਪੂਰੇ ਕੀਤੇ ਹਨ।