ਕੋਰੋਨਾ ਪਾਜ਼ੇਟਿਵ ਹੋਏ ਇਮਰਾਨ ਖਾਨ, PM ਮੋਦੀ ਨੇ ਟਵੀਟ ਕਰ ਛੇਤੀ ਸਿਹਤਮੰਦ ਹੋਣ ਦੀ ਕੀਤੀ ਕਾਮਨਾ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਯਾਨੀ ਕਿ ਅੱਜ ਆਪਣੇ ਪਾਕਿਸਤਾਨੀ ਹਮਰੁਤਬਾ ਇਮਰਾਨ ਖਾਨ ਦੀ ਚੰਗੀ ਸਿਹਤ ਲਈ ਕਾਮਨਾ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਛੇਤੀ ਕੋਵਿਡ-19 ਤੋਂ ਛੇਤੀ ਉਭਰਨ ਦੀ ਕਾਮਨਾ ਕਰਦਾ ਹਾਂ। ਦੱਸ ਦੇਈਏ ਕਿ ਬੀਤੇ ਕੱਲ੍ਹ ਇਮਰਾਨ ਖਾਨ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਦੋ ਦਿਨ ਪਹਿਲਾਂ ਉਨ੍ਹਾਂ ਨੇ ਕੋਵਿਡ-19 ਵੈਕਸੀਨ ਲਗਵਾਈ ਸੀ।
ਇਮਰਾਨ ਖਾਨ ਦੇ ਵਿਸ਼ੇਸ਼ ਸਲਾਹਕਾਰ ਡਾ. ਸੁਲਤਾਨ ਨੇ ਟਵਿੱਟਰ ’ਤੇ ਪ੍ਰਧਾਨ ਮੰਤਰੀ ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ ਕੀਤੀ ਸੀ। ਉਨ੍ਹਾਂ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਕੋਵਿਡ-19 ਦੀ ਲਪੇਟ ’ਚ ਆ ਗਏ ਹਨ ਅਤੇ ਉਨ੍ਹਾਂ ਨੇ ਖ਼ੁਦ ਨੂੰ ਆਪਣੀ ਰਿਹਾਇਸ਼ ’ਚ ਏਕਾਂਤਵਾਸ ਕਰ ਲਿਆ ਹੈ। ਉਨ੍ਹਾਂ ਨੂੰ ਹਲਕਾ ਬੁਖ਼ਾਰ ਅਤੇ ਖੰਘ ਹੈ। ਇਮਰਾਨ ਖਾਨ ਨੇ ਕੁਝ ਦਿਨ ਪਹਿਲਾਂ ਹੀ ਚੀਨ ਦੀ ਕੋਰੋਨਾ ਵੈਕਸੀਨ ਲਈ ਸੀ।