ਸ਼੍ਰੀਲੰਕਾਈ ਜਲ ਸੈਨਾ ਨੇ ਭਾਰਤ ਦੇ 20 ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਰਾਮੇਸ਼ਵਰਮ- ਸ਼੍ਰੀਲੰਕਾਈ ਜਲ ਸੈਨਾ ਨੇ ਆਪਣੇ ਜਲ ਖੇਤਰ ‘ਚ ਗੈਰ ਕਾਨੂੰਨੀ ਰੂਪ ਨਾਲ ਮੱਛੀ ਫੜਨ ਨੂੰ ਲੈ ਕੇ 20 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ 2 ਕਿਸ਼ਤੀਆਂ ਜ਼ਬਤ ਕਰ ਲਈਆਂ। ਅਧਿਕਾਰੀਆਂ ਨੇ ਇੱਥੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਮੱਛੀ ਪਾਲਣ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਉਕਤ ਮਛੇਰੇ ਰਾਮੇਸ਼ਵਰਮ ਅਤੇ ਥੰਗਚਿਮਦਮ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਨੇ ਬੁੱਧਵਾਰ ਦੀ ਰਾਤ ਸ਼੍ਰੀਲੰਕਾਈ ਜਲ ਸੈਨਾ ਨੇ ਕੱਚਤੀਵੂ ਕੋਲ ਫੜਿਆ।
ਅਧਿਕਾਰੀਆਂ ਨੇ ਦੱਸਿਆ ਕਿ ਮਛੇਰਿਆਂ ਨੂੰ ਜਾਂਚ ਲਈ ਸਥਾਨਕ ਜਲ ਸੈਨਿਕ ਕੰਪਲੈਕਸ ‘ਚ ਲਿਜਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਸ਼੍ਰੀਲੰਕਾਈ ਮੱਛੀ ਪਾਲਣ ਵਿਭਾਗ ਨੂੰ ਸੌਂਪਿਆ ਜਾ ਸਕਦਾ ਹੈ। ਭਾਰਤ ਦੇ ਮਛੇਰਾ ਸੰਘ ਦੇ ਪ੍ਰਤੀਨਿਧੀਆਂ ਨੇ ਸ਼੍ਰੀਲੰਕਾਈ ਜਲ ਸੈਨਾ ਵਲੋਂ ਵਾਰ-ਵਾਰ ਤਾਮਿਲਨਾਡੂ ਦੇ ਮਛੇਰਿਆਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਘਟਨਾਵਾਂ ‘ਤੇ ਚਿੰਤਾ ਜਤਾਈ ਹੈ ਅਤੇ ਕੇਂਦਰ ਤੇ ਸੂਬਾ ਸਰਕਾਰ ਤੋਂ ਉਨ੍ਹਾਂ ਦੀ ਸੁਰੱਖਿਅਤ ਰਿਹਾਈ ਯਕੀਨੀ ਕਰਨ ਦੀ ਅਪੀਲ ਕੀਤੀ ਹੈ।