ਰਾਹੁਲ ਗਾਂਧੀ ਕੋਰੋਨਾ ਪਾਜ਼ੇਟਿਵ, ਟਵੀਟ ਕਰ ਦਿੱਤੀ ਜਾਣਕਾਰੀ

ਨਵੀਂ ਦਿੱਲੀ— ਕਾਂਗਰਸ ਨੇਤਾ ਰਾਹੁਲ ਗਾਂਧੀ ਕੋਰੋਨਾ ਵਾਇਰਸ ਪਾਜ਼ੇਟਿਵ ਹੋ ਗਏ ਹਨ। ਇਹ ਜਾਣਕਾਰੀ ਖ਼ੁਦ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ’ਤੇ ਦਿੱਤੀ। ਉਨ੍ਹਾਂ ਲਿਖਿਆ ਕਿ ਹਲਕੇ ਲੱਛਣਾਂ ਤੋਂ ਬਾਅਦ ਮੈਂ ਕੋਵਿਡ-19 ਟੈਸਟ ਕਰਵਾਇਆ ਹੈ। ਜੋ ਵੀ ਸਾਰੇ ਲੋਕ ਹਾਲ ਹੀ ’ਚ ਮੇਰੇ ਸੰਪਰਕ ’ਚ ਹਨ, ਕ੍ਰਿਪਾ ਕਰ ਕੇ ਸੁਰੱਖਿਆ ਪੋ੍ਰਟੋਕਾਲ ਦਾ ਪਾਲਣ ਕਰਨ ਅਤੇ ਸੁਰੱਖਿਅਤ ਰਹਿਣ।