ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦਾ ਵੱਡਾ ਧਮਾਕਾ, 600 ਤੋਂ ਵਧੇਰੇ ਨਵੇਂ ਮਾਮਲਿਆਂ ਦੀ ਪੁਸ਼ਟੀ

ਜਲੰਧਰ — ਜਲੰਧਰ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਜਲੰਧਰ ਜ਼ਿਲ੍ਹੇ ’ਚ ਐਤਵਾਰ ਮੁੜ ਕੋਰੋਨਾ ਦਾ ਵੱਡਾ ਧਮਾਕਾ ਹੋ ਗਿਆ। ਐਤਵਾਰ ਨੂੰ ਜਿੱਥੇ ਕੋਰੋਨਾ ਦੇ ਕਾਰਨ ਤਿੰਨ ਲੋਕਾਂ ਦੀ ਜਾਨ ਚਲੀ ਗਈ, ਉਥੇ ਹੀ ਜ਼ਿਲ੍ਹੇ ’ਚ 650 ਦੇ ਕਰੀਬ ਲੋਕਾਂ ਦੀ ਰਿਪੋਰਟ ਵੀ ਪਾਜ਼ੇਟਿਵ ਮਿਲੀ ਹੈ। ਸਿਹਤ ਮਹਿਕਮੇ ਨੂੰ ਅੱਜ ਵੱਖ-ਵੱਖ ਲੈਬਾਰਟਰੀਆਂ ਤੋਂ 650 ਦੇ ਕਰੀਬ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਹਾਸਲ ਹੋਈ ਹੈ।
4758 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 410 ਹੋਏ ਰਿਕਵਰ
ਸਿਹਤ ਮਹਿਕਮੇ ਨੂੰ ਸ਼ਨੀਵਾਰ 4758 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 410 ਹੋਰ ਰਿਕਵਰ ਹੋ ਗਏ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 4345 ਹੋਰ ਲੋਕਾਂ ਦੇ ਸੈਂਪਲ ਲਏ ਹਨ।
ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਕੁਲ ਸੈਂਪਲ-880691
ਨੈਗੇਟਿਵ ਆਏ-790808
ਪਾਜ਼ੇਟਿਵ ਆਏ-39409
ਡਿਸਚਾਰਜ ਹੋਏ-34682
ਮੌਤਾਂ ਹੋਈਆਂ-1045
ਐਕਟਿਵ ਕੇਸ-3682