ਬਟਾਲਾ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਸਿੱਖ ਪੰਥ ’ਚ ਮੁੜ ਵਾਪਸੀ ਨੂੰ ਲੈ ਕੇ ਸਰਗਰਮ ਹੁੰਦੇ ਦਿਖਾਈ ਦੇ ਰਹੇ ਹਨ। ਕਈ ਦਿਨਾਂ ਤੋਂ ਆਪਣੇ ਲੰਗਾਹ ਆਪਣੇ ਸਾਥੀਆਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੁੰਦਿਆ ਪੰਥ ’ਚ ਵਾਪਸੀ ਨੂੰ ਲੈ ਕੇ ਅਰਦਾਸ ਕਰ ਰਹੇ ਹਨ। ਇਸ ਦੌਰਾਨ ਭਾਵੇਂ ਇਕ ਦਿਨ ਕੁਝ ਵਿਅਕਤੀਆਂ ਵੱਲੋਂ ਸੁੱਚਾ ਸਿੰਘ ਲੰਗਾਹ ਦੀ ਵਿਰੋਧਤਾ ਵੀ ਕੀਤੀ ਗਈ ਸੀ ਪਰ ਇਸਦੇ ਬਾਵਜੂਦ ਦ੍ਰਿੜ੍ਹ ਇਰਾਦੇ ਨਾਲ ਲੰਗਾਹ ਲਗਾਤਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰੀ ਭਰ ਰਹੇ ਹਨ।
ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਉਹ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਂਦੇ ਹਨ, ਕਿਉਂਕਿ ਹਰ ਸਿੱਖ ਨੂੰ ਹੱਕ ਹੈ ਕਿ ਉਹ ਗੁਰੂ ਸਾਹਿਬ ਦੇ ਚਰਨਾ ’ਚ ਨਤਮਸਤਕ ਹੁੰਦਿਆਂ ਅਰਦਾਸ ਬੇਨਤੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਭੁੱਲ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰੀਆਂ ਭਰ ਰਹੇ ਹਨ, ਤਾਂ ਜੋ ਸਿੱਖ ਪੰਥ ’ਚ ਉਨ੍ਹਾਂ ਦੀ ਮੁੜ ਵਾਪਸੀ ਹੋ ਸਕੇ।
ਦੱਸਣਯੋਗ ਹੈ ਕਿ ਜਿਸ ਮਾਮਲੇ ’ਚ ਸੁੱਚਾ ਸਿੰਘ ਲੰਗਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਥ ’ਚੋਂ ਛੇਕਿਆ ਗਿਆ ਸੀ। ਇਸ ਸਬੰਧੀ ਆਉਣ ਵਾਲਾ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਨਿਰਭਰ ਕਰਦਾ ਹੈ ।