ਦਿੱਲੀ ਦੇ ਸਾਬਕਾ ਵਿਧਾਇਕ ‘ਜਰਨੈਲ ਸਿੰਘ’ ਦਾ ਦਿਹਾਂਤ

ਨਵੀਂ ਦਿੱਲੀ : ਦਿੱਲੀ ਦੇ ਰਾਜੌਰੀ ਗਾਰਡਨ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਰਹੇ ਜਰਨੈਲ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਨਾਲ ਸਿੱਖ ਕੌਮ ਨੂੰ ਵੱਡਾ ਘਾਟਾ ਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਵਿਧਾਇਕ ਕੋਰੋਨਾ ਦੀ ਬੀਮਾਰੀ ਤੋਂ ਪੀੜਤ ਸਨ, ਜਿਸ ਦੇ ਚੱਲਦਿਆਂ ਉਨ੍ਹਾਂ ਦਾ ਦਿਹਾਂਤ ਹੋ ਗਿਆ।
ਸਾਬਕਾ ਵਿਧਾਇਕ ਜਰਨੈਲ ਸਿੰਘ ਜੀ ਦੇ ਦਿਹਾਂਤ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਕੇਜਰੀਵਾਲ ਵੱਲੋਂ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਗਈ ਹੈ।
ਕੇਜਰੀਵਾਲ ਨੇ ਕਿਹਾ ਹੈ ਕਿ ਉਨ੍ਹਾਂ ਦਾ ਸਮਾਜ ਨੂੰ ਦਿੱਤਾ ਗਿਆ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸਾਬਕਾ ਵਿਧਾਇਕ ਜਰਨੈਲ ਸਿੰਘ ਨੇ ਲੰਬੀ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖ਼ਿਲਾਫ਼ ਵੀ ਚੋਣ ਲੜੀ ਸੀ।