ਪਾਨੀਪਤ – ਦੇਸ਼ ਭਰ ‘ਚ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਕੋਰੋਨਾ ਦੇ ਵੱਧਦੇ ਮਾਮਲਿਆਂ ਦਰਮਿਆਨ ਹਰਿਆਣਾ ‘ਚ ਲਾਕਡਾਊਨ ਦੀ ਮਿਆਦ ਵਧਾ ਦਿੱਤੀ ਗਈ ਹੈ। ਇਹ ਮਿਆਦ 24 ਮਈ ਸਵੇਰੇ 6 ਵਜੇ ਤੱਕ ਵਧਾਈ ਗਈ ਹੈ। ਇਸ ਦਾ ਐਲਾਨ ਪਾਨੀਪਤ ‘ਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕੀਤਾ। ਇਸ ਤੋਂ ਪਹਿਲਾਂ ਹਰਿਆਣਾ ‘ਚ ਲਾਕਡਾਊਨ ਦੀ ਮਿਆਦ 17 ਮਈ ਤੱਕ ਵਧਾਈ ਗਈ ਸੀ। ਸੂਬਾ ਸਰਕਾਰ ਨੇ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਲਾਕਡਾਊਨ ਇਕ ਹਫ਼ਤਾ ਹੋਰ ਵਧਾ ਕੇ 24 ਮਈ ਤੱਕ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਹਰਿਆਣਾ ‘ਚ ਕੋਰੋਨਾ ਦੇ ਵੱਧਦੇ ਕਹਿਰ ਨੂੰ ਦੇਖਦੇ ਹੋਏ ਪ੍ਰਦੇਸ਼ ਸਰਕਾਰ ਨੇ 3 ਮਈ ਤੋਂ 9 ਮਈ ਤੱਕ ਲਾਕਡਾਊਨ ਲਗਾਇਆ ਸੀ। ਇਸ ਨੂੰ ਵਧਾ ਕੇ 17 ਮਈ ਤੱਕ ਕੀਤਾ ਗਿਆ ਸੀ। ਹੁਣ ਇਕ ਵਾਰ ਫਿਰ ਤੋਂ ਲਾਕਡਾਊਨ ਦੀ ਮਿਆਦ 24 ਮਈ ਤੱਕ ਵਧਾ ਦਿੱਤੀ ਗਈ ਹੈ।