ਦੇਸ਼ ‘ਚ ਇਕ ਦਿਨ ਦੀ ਰਾਹਤ ਤੋਂ ਬਾਅਦ ਕੋਰੋਨਾ ਨਾਲ ਫਿਰ 4 ਹਜ਼ਾਰ ਤੋਂ ਵੱਧ ਮੌਤਾਂ

ਨਵੀਂ ਦਿੱਲੀ- ਦੇਸ਼ ‘ਚ ਕੋਰੋਨਾ ਦੀ ਰਫ਼ਤਾਰ ਹੌਲੀ ਪੈਣ ਅਤੇ ਸੰਕਰਮਣ ਦੇ ਨਵੇਂ ਮਾਮਲਿਆਂ ਦੀ ਤੁਲਨਾ ‘ਚ ਇਸ ਨਾਲ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਰਹਿਣ ਕਾਰਨ ਪਿਛਲੇ 24 ਘੰਟਿਆਂ ਦੌਰਾਨ ਇਕ ਲੱਖ ਤੋਂ ਵੱਧ ਸਰਗਰਮ ਮਾਮਲੇ ਘੱਟ ਹੋਏ ਹਨ। ਇਸ ਵਿਚ ਪਿਛਲੇ 24 ਘੰਟਿਆਂ ਦੌਰਾਨ 14 ਲੱਖ 82 ਹਜ਼ਾਰ 754 ਲੋਕਾਂ ਨੂੰ ਕੋਰੋ ਨਾ ਦੇ ਟੀਕੇ ਲਗਾਏ ਗਏ। ਦੇਸ਼ ‘ਚ ਹੁਣ ਤੱਕ 19 ਕਰੋੜ 18 ਲੱਖ 79 ਹਜ਼ਾਰ 503 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁਕਿਆ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ 2,59,591 ਨਵੇਂ ਮਾਮਲੇ ਆਉਣ ਦੇ ਨਾਲ ਹੀ ਪੀੜਤਾਂ ਦਾ ਅੰਕੜਾ ਵੱਧ ਕੇ 2 ਕਰੋੜ 60 ਲੱਖ 31 ਹਜ਼ਾਰ 991 ਹੋ ਗਿਆ। ਇਸ ਮਿਆਦ ‘ਚ ਤਿੰਨ ਲੱਖ 57 ਹਜ਼ਾਰ 295 ਮਰੀਜ਼ ਸਿਹਤਯਾਬ ਹੋਏ ਹਨ। ਇਸ ਤੋਂ ਬਾਅਦ ਦੇਸ਼ ‘ਚ ਹੁਣ ਤੱਕ 2,27,12,735 ਇਸ ਮਹਾਮਾਰੀ ਤੋਂ ਠੀਕ ਹੋ ਚੁਕੇ ਹਨ, ਜਿਸ ਨਾਲ ਰਿਕਵਰੀ ਦਰ 87.25 ਫੀਸਦੀ ਹੋ ਗਈ ਹੈ। ਇਸ ਦੌਰਾਨ ਸਰਗਰਮ ਮਾਮਲੇ 1,01,953 ਘੱਟ ਹੋ ਕੇ 30 ਲੱਖ 27 ਹਜ਼ਾਰ 925 ਹੋ ਗਏ ਹਨ। ਇਸ ਦੌਰਾਨ 4,209 ਮਰੀਜ਼ ਆਪਣੀ ਜਾਨ ਗੁਆ ਬੈਠੇ ਅਤੇ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 2,91,331 ਹੋ ਗਿਆ ਹੈ।
ਦੇਸ਼ ‘ਚ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 11.63 ਫੀਸਦੀ ‘ਤੇ ਆ ਗਈ ਹੈ, ਉੱਥੇ ਹੀ ਮੌਤ ਦਰ ਵੱਧ ਕੇ 1.12 ਫੀਸਦੀ ਹੋ ਗਈ ਹੈ। ਮਹਾਰਾਸ਼ਟਰ ‘ਚ ਸਰਗਰਮ ਮਾਮਲੇ 18444 ਘੱਟ ਹੋ ਕੇ 385785 ਹੋ ਗਏ ਹਨ। ਇਸ ਦੌਰਾਨ ਸੂਬੇ ‘ਚ 47371 ਹੋਰ ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਕੋਰੋਨਾ ਮੁਕਤ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 5026308 ਹੋ ਗਈ ਹੈ, ਜਦੋਂ ਕਿ 984 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 85355 ਹੋ ਗਿਆ ਹੈ। ਕੇਰਲ ‘ਚ ਇਸ ਦੌਰਾਨ ਸਰਗਰਮ ਮਾਮਲੇ 14006 ਘੱਟ ਕੇ 318220 ਰਹਿ ਗਏ ਅਤੇ 44369 ਮਰੀਜ਼ਾਂ ਦੇ ਸਿਹਤਯਾਬ ਹੋਣ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 19,38,887 ਹੋ ਗਈ ਹੈ, ਜਦੋਂ ਕਿ 128 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 6852 ਹੋ ਗਈ ਹੈ।