ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਦੇ ਕਹਿਰ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨੌਜਵਾਨਾਂ ਨੂੰ ਸੰਬੋਧਨ ਕੀਤਾ। ਕੈਪਟਨ ਨੇ ਮਿਸ਼ਨ ਫਤਿਹ ਤਹਿਤ ਨੌਜਵਾਨਾਂ ਨਾਲ ਸਿੱਧਾ ਸੰਪਰਕ ਸਾਧਿਆ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਕੋਰੋਨਾ ਦੇ ਮੁੱਦੇ ‘ਤੇ ਨੌਜਵਾਨਾਂ ਨਾਲ ਗੱਲਬਾਤ ਕੀਤੀ।
ਇਸ ਪ੍ਰੋਗਰਾਮ ਦੌਰਾਨ ਵੈਕਸੀਨੇਸ਼ਨ ਦੇ ਬ੍ਰਾਂਡ ਅੰਬੈਸਡਰ ਸੋਨੂੰ ਸੂਦ ਵੀ ਸ਼ਾਮਲ ਹੋਏ। ਇਸ ਮੌਕੇ ਨੌਜਵਾਨਾਂ ਨੇ ਕਿਹਾ ਕਿ ਮਿਸ਼ਨ ਫਤਿਹ ਦੌਰਾਨ ਆਰੰਭੇ ਪ੍ਰੋਗਰਾਮ ਮੁਤਾਬਿਕ ਪਿੰਡਾਂ ‘ਚ ਕੰਮ ਕੀਤਾ ਜਾ ਰਿਹਾ ਹੈ। ਇਸ ਮੁਤਾਬਕ ਪਿੰਡਾਂ ‘ਚ ਬਾਹਰੋਂ ਆਉਣ ਵਾਲੇ ਲੋਕਾਂ ਦੀ ਪੁੱਛ ਪ੍ਰਤੀਤ ਕੀਤੀ ਜਾ ਰਹੀ ਹੈ।
ਪਿੰਡਾਂ ‘ਚ ਸੈਂਪਲਿੰਗ ਅਤੇ ਵੈਕਸੀਨ ਲਈ ਕੈਂਪ ਵੀ ਲਾਏ ਜਾ ਰਹੇ ਹਨ। ਪਿੰਡਾਂ ਦੇ ਲੋਕਾਂ ਨੂੰ ਕੋਰੋਨਾ ਸੈਂਪਲਿੰਗ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕੈਪਟਨ ਵੱਲੋਂ ਨੌਜਵਾਨਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਤਾਰੀਫ਼ ਕੀਤੀ ਗਈ ਅਤੇ ਉਨ੍ਹਾਂ ਨੂੰ ਇਸ ਕੰਮ ਨੂੰ ਅੱਗੇ ਵਧਾਉਣ ਲਈ ਹੱਲਾਸ਼ੇਰੀ ਦਿੱਤੀ ਗਈ।