ਨਵੀਂ ਦਿੱਲੀ- ਕਾਂਗਰਸ ਦੀ ਉੱਤਰ ਪ੍ਰਦੇਸ਼ ਦੀ ਇੰਚਾਰਜ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਆਗਰਾ ਦੇ ਇਕ ਹਸਪਤਾਲ ‘ਚ ਮਾਕਡ੍ਰਿਲ ਦੌਰਾਨ ਆਕਸੀਜਨ ਹਟਾਉਣ ਨਾਲ ਕੋਰੋਨਾ ਮਰੀਜ਼ਾਂ ਦੀ ਮੌਤ ਦੀ ਖ਼ਬਰ ਦੇ ਖੁਲਾਸੇ ‘ਤੇ ਹੈਰਾਨੀ ਜ਼ਾਹਰ ਕੀਤੀ ਹੈ। ਪ੍ਰਿਯੰਕਾ ਨੇ ਕਿਹਾ ਹੈ ਕਿ ਇਹ ਬੇਹੱਦ ਗੰਭੀਰ ਮਾਮਲਾ ਹੈ ਅਤੇ ਇਸ ਦਾ ਸੱਚ ਸਾਹਮਣੇ ਲਿਆ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਜ਼ਰੂਰਤ ਹੈ।
ਪ੍ਰਿਯੰਕਾ ਨੇ ਬੁੱਧਵਾਰ ਨੂੰ ਜਾਰੀ ਇਕ ਬਿਆਨ ‘ਚ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਅਤੇ ਆਗਰਾ ਪ੍ਰਸ਼ਾਸਨ ਵਾਰ-ਵਾਰ ਆਕਸੀਜਨ ਦੀ ਘਾਟ ਨਹੀਂ ਹੋਣ ਦਾ ਹਵਾਲਾ ਦੇ ਰਿਹਾ ਹੈ ਅਤੇ ਇਸ ਦੇ ਬਾਵਜੂਦ ਆਕਸੀਜਨ ਦੀ ਘਾਟ ਕਾਰਨ ਆਗਰਾ ਦੇ ਇਕ ਨਿੱਜੀ ਹਸਪਤਾਲ ‘ਚ ਕੋਰੋਨਾ ਦੇ 22 ਮਰੀਜ਼ਾਂ ਦੇ ਦਮ ਤੋੜਨ ਦੀ ਖ਼ਬਰ ਹੈ। ਉਨ੍ਹਾਂ ਕਿਹਾ,”ਉੱਤਰ ਪ੍ਰਦੇਸ਼ ਸਰਕਾਰ ਨੇ ਆਕਸੀਜਨ ਦੀ ਭਾਰੀ ਘਾਟ ਦਰਮਿਆਨ ਲਗਾਤਾਰ ਕਿਹਾ ਕਿ ਆਕਸੀਜਨ ਦੀ ਘਾਟ ਨਹੀਂ ਹੈ। ਪ੍ਰਦੇਸ਼ ਭਰ ‘ਚ ਲੋਕਾਂ ਦੀ ਤੜਫ਼-ਤੜਫ਼ ਕੇ ਜਾਨ ਚੱਲੀ ਗਈ। ਆਗਰਾ ‘ਚ ਵੀ ਪ੍ਰਸ਼ਾਸਨ ਕਹਿ ਰਿਹਾ ਹੈ ਕਿ ਆਕਸੀਜਨ ਦੀ ਘਾਟ ਨਹੀਂ ਸੀ। ਕੀ ਉੱਤਰ ਪ੍ਰਦੇਸ਼ ਸਰਕਾਰ ਆਗਰਾ ਮਾਕਡ੍ਰਿਲ ਦਾ ਸੱਚ ਸਾਹਮਣੇ ਲਿਆ ਕੇ ਦੋਸ਼ੀਆਂ ਨੂੰ ਸਜ਼ਾ ਦੇਵੇਗੀ।”