ਲੁਧਿਆਣਾ : ਲੁਧਿਆਣਾ ’ਚ ਬਲੈਕ ਫੰਗਸ ਨਾਲ ਇਕ ਮਰੀਜ਼ ਦੀ ਮੌਤ ਹੋ ਗਈ, ਜਦੋਂ ਕਿ 6 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਜ਼ਿਲ੍ਹਾ ਐਪੀਡੈਮਿਓਲਾਜਿਸਟ ਡਾ. ਰਮੇਸ਼ ਭਗਤ ਨੇ ਦੱਸਿਆ ਕਿ ਫਲੈਗ ਫੰਗਸ ਨਾਲ ਮਰੀ 65 ਸਾਲਾ ਜਨਾਨੀ ਕੈਲਾਸ਼ ਨਗਰ ਦੀ ਰਹਿਣ ਵਾਲੀ ਸੀ ਅਤੇ ਦੀਪ ਹਸਪਤਾਲ ਵਿਚ ਦਾਖ਼ਲ ਸੀ।
ਇਸ ਤੋਂ ਇਲਾਵਾ ਵੱਖ-ਵੱਖ ਹਸਪਤਾਲਾਂ ਵਿਚ ਬਲੈਕ ਫੰਗਸ ਦੇ 6 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਸ ਵਿਚ 3 ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂ ਕਿ 3 ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ।
ਡਾ. ਭਗਤ ਨੇ ਦੱਸਿਆ ਕਿ ਹੁਣ ਤੱਕ ਵੱਖ-ਵੱਖ ਹਸਪਤਾਲਾਂ ਵਿਚ ਬਲੈਕ ਫੰਗਸ ਦੇ 122 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 18 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਮੌਜੂਦਾ ਸਮੇਂ ’ਚ ਵੱਖ-ਵੱਖ ਹਸਪਤਾਲਾਂ ’ਚ 56 ਮਰੀਜ਼ ਜੇਰੇ ਇਲਾਜ ਹਨ।