ਨੈਸ਼ਨਲ ਡੈਸਕ : ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਸੋਮਵਾਰ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਬਿਜ਼ਨੈੱਸਮੈਨ ਰਾਜ ਕੁੰਦਰਾ ਨੂੰ ਪੋਰਨ ਫਿਲਮਾਂ ਬਣਾਉਣ ਅਤੇ ਉਨ੍ਹਾਂ ਨੂੰ ਵੱਖ-ਵੱਖ ਓਵਰ ਦਿ ਟੌਪ (ਓ. ਟੀ. ਟੀ.) ਪਲੇਟਫਾਰਮਾਂ ’ਤੇ ਰਿਲੀਜ਼ ਕਰਨ ਦੇ ਦੋਸ਼ ’ਚ ਗ੍ਰਿਫਤਾਰ ਕੀਤਾ । ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਰਾਜ ਕੁੰਦਰਾ ਖ਼ਿਲਾਫ ਲੋੜੀਂਦੇ ਸਬੂਤ ਹਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਮੈਡੀਕਲ ਜਾਂਚ ਤੋਂ ਬਾਅਦ ਰਾਜ ਕੁੰਦਰਾ ਨੂੰ ਮੰਗਲਵਾਰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ । ਮੁੰਬਈ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਨੇ ਫਰਵਰੀ 2021 ’ਚ ਪੋਰਨ ਫਿਲਮਾਂ ਬਣਾਉਣ ਅਤੇ ਉਨ੍ਹਾਂ ਨੂੰ ਵੱਖ-ਵੱਖ ਓ. ਟੀ. ਟੀ. ਪਲੇਟਫਾਰਮਾਂ ’ਤੇ ਰਿਲੀਜ਼ ਕਰਨ ਦਾ ਇੱਕ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਹੀ ਪੁਲਸ ਨੇ ਕਈ ਵੱਖ-ਵੱਖ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਸੀ।
ਇਸ ਮਾਮਲੇ ’ਚ ਰਾਜ ਕੁੰਦਰਾ ਨੂੰ ਮੁੱਖ ਦੋਸ਼ੀ ਵਜੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ’ਚ ਰਾਜ ਕੁੰਦਰਾ ਤੋਂ ਪਹਿਲਾਂ 4 ਲੋਕਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੋਸ਼ੀਆਂ ਦੇ ਬਿਆਨ ਅਤੇ ਟੈਕਨੀਕਲ ਸਬੂਤਾਂ ਦੇ ਆਧਾਰ ’ਤੇ ਰਾਜ ਕੁੰਦਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ’ਚ ਰਾਜ ਕੁੰਦਰਾ ਤੋਂ ਪਹਿਲਾਂ 4 ਲੋਕਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੋਸ਼ੀਆਂ ਦੇ ਬਿਆਨ ਅਤੇ ਟੈਕਨੀਕਲ ਸਬੂਤਾਂ ਦੇ ਆਧਾਰ ’ਤੇ ਰਾਜ ਕੁੰਦਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਦੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਇਸ ਮਾਮਲੇ ’ਚ ਰਾਜ ਕੁੰਦਰਾ ਮੁੱਖ ਦੋਸ਼ੀ ਅਤੇ ਮੁੱਖ ਸਾਜ਼ਿਸ਼ਕਰਤਾ ਹੈ।ਮੁੰਬਈ ਕ੍ਰਾਈਮ ਬ੍ਰਾਂਚ ਦਾ ਕਹਿਣਾ ਹੈ ਕਿ ਹੌਟਸ਼ਾਟ ਨਾਂ ਦੀ ਇੱਕ ਐਪ ਬਣਾਈ ਗਈ ਸੀ ਅਤੇ ਇਸ ’ਤੇ ਫਿਲਮਾਂ ਨੂੰ ਰਿਲੀਜ਼ ਕੀਤਾ ਜਾਂਦਾ ਸੀ। ਉਸ ਤੋਂ ਬਾਅਦ ਲੋਕਾਂ ਕੋਲੋਂ ਪੈਸੇ ਲਏ ਜਾਂਦੇ ਸਨ। ਪੁਲਸ ਅਨੁਸਾਰ ਇਸ ਐਪ ਦੇ ਮਾਲਕ ਰਾਜ ਕੁੰਦਰਾ ਹਨ। ਹਾਲਾਂਕਿ ਰਾਜ ਕੁੰਦਰਾ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦਾ ਇਸ ਐਪ ਨਾਲ ਕੋਈ ਲੈਣਾ-ਦੇਣਾ ਨਹੀਂ ਸੀ।
ਪੁਲਸ ਮੁਤਾਬਕ ਮੁੰਬਈ ਦੀ ਫਿਲਮ ਇੰਡਸਟਰੀ ’ਚ ਕੰਮ ਦੀ ਭਾਲ ’ਚ ਆਉਣ ਵਾਲੀਆਂ ਭੋਲੀਆਂ-ਭਾਲੀਆਂ ਅਤੇ ਜ਼ਰੂਰਤਮੰਦ ਲੜਕੀਆਂ ਨੂੰ ਇਸ ਕੰਮ ’ਚ ਫਸਾਇਆ ਜਾਂਦਾ ਸੀ। ਲੜਕੀਆਂ ਨੂੰ ਵੱਡੀਆਂ ਫਿਲਮਾਂ ’ਚ ਕੰਮ ਦਿਵਾਉਣ ਦੇ ਬਹਾਨੇ ਉਨ੍ਹਾਂ ਕੋਲੋਂ ਜਬਰਨ ਅਸ਼ਲੀਲ ਫਿਲਮਾਂ ’ਚ ਕੰਮ ਕਰਵਾਇਆ ਜਾਂਦਾ ਸੀ। ਫਿਲਮ ਬਣਾਉਣ ਤੋਂ ਬਾਅਦ ਉਨ੍ਹਾਂ ਨੂੰ ਮੋਬਾਇਲ ਐਪ ਅਤੇ ਓ. ਟੀ. ਟੀ. ਪਲੇਟਫਾਰਮ ਉੱਤੇ ਰਿਲੀਜ਼ ਕਰ ਦਿੱਤਾ ਜਾਂਦਾ ਸੀ ਅਤੇ ਦੋਸ਼ੀ ਲੱਖਾਂ ਦੀ ਕਮਾਈ ਕਰਦੇ ਸਨ।