ਮੋਹਾਲੀ : ਪੰਜਾਬ ਦੀ 105 ਸਾਲਾ ਤੇਜ਼ ਦੌੜਾਕ ਬੇਬੇ ਮਾਨ ਕੌਰ ਅੱਜ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ। ਬੇਬੇ ਮਾਨ ਕੌਰ ਡੇਰਾਬੱਸੀ ਦੇ ਸ਼ੁੱਧੀ ਆਯੁਰਵੈਦਿਕ ਹਸਪਤਾਲ ਵਿਚ ਜੇਰੇ ਇਲਾਜ ਸਨ।
ਬੇਬੇ ਮਾਨ ਕੌਰ ਜੀ ਦੀ ਮੌਤ ਦੀ ਖ਼ਬਰ ਦਿੰਦਿਆਂ ਉਨ੍ਹਾਂ ਦੇ ਪੁੱਤਰ ਗੁਰਦੇਵ ਸਿੰਘ ਨੇ ਦੱਸਿਆ ਕਿ ਮਾਤਾ ਮਾਨ ਕੌਰ ਕੈਂਸਰ ਦੀ ਬੀਮਾਰੀ ਨਾਲ ਪੀੜਤ ਸਨ। ਉਨ੍ਹਾਂ ਦਾ ਇਲਾਜ ਡੇਰਾਬੱਸੀ ਦੇ ਹਸਪਤਾਲ ‘ਚ ਚੱਲ ਰਿਹਾ ਸੀ।
ਫਿਲਹਾਲ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੋ ਰਿਹਾ ਸੀ ਪਰ ਅੱਜ ਦੁਪਹਿਰ ਅਚਾਨਕ ਉਨ੍ਹਾਂ ਦੀ ਹਾਲਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ। ਬੇਬੇ ਮਾਨ ਕੌਰ ਦੀ ਮੌਤ ਦੀ ਖ਼ਬਰ ਨਾਲ ਸੋਗ ਦੀ ਲਹਿਰ ਦੌੜ ਗਈ।