ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੁੱਧਵਾਰ ਨੂੰ ਅੱਤਵਾਦੀ ਨੇ ਪੁਲਸ ਪੋਸਟ ‘ਤੇ ਹਮਲਾ ਕੀਤਾ। ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਸ਼ੇਹਬਾਗ ਸਥਿਤ ਇੱਕ ਪੁਲਸ ਪੋਸਟ ‘ਤੇ ਗ੍ਰਨੇਡ ਹਮਲਾ ਕੀਤਾ। ਗ੍ਰਨੇਡ ਸੁੱਟਣ ਤੋਂ ਬਾਅਦ ਅੱਤਵਾਦੀ ਉੱਥੋਂ ਫ਼ਰਾਰ ਹੋ ਗਏ।
ਸਮਾਚਾਰ ਏਜੰਸੀ ਏ.ਐੱਨ.ਆਈ. ਤੋਂ ਮੁਤਾਬਕ ਇਸ ਹਮਲੇ ਵਿੱਚ ਕਿਸੇ ਪੁਲਸ ਜਵਾਨ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ। ਫਿਲਹਾਲ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਸਰਚ ਮੁਹਿੰਮ ਚਲਾਈ ਹੋਈ ਹੈ।