ਵਿਸ਼ੇਸ਼ ਇਜਲਾਸ ਦੌਰਾਨ ਅਕਾਲੀ ਦਲ ਨੇ ਸਪੀਕਰ ਨੂੰ ਭੇਜਿਆ ਖ਼ਾਸ ਪ੍ਰਸਤਾਵ, ਕੀਤੀ ਪਾਸ ਕਰਨ ਦੀ ਮੰਗ

ਚੰਡੀਗੜ੍ਹ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਸਪੀਕਰ ਨੂੰ ਖ਼ਾਸ ਪ੍ਰਸਤਾਵ ਭੇਜ ਕੇ ਇਸ ਨੂੰ ਪਾਸ ਕਰਨ ਦੀ ਮੰਗ ਕੀਤੀ ਹੈ। ਅਕਾਲੀ ਦਲ ਵੱਲੋਂ ਮੰਗ ਕੀਤੀ ਗਈ ਹੈ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ‘ਚ ਮਨਾਇਆ ਜਾਵੇ।
ਇਸ ਸਬੰਧੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਪ੍ਰਸਤਾਵ ਭੇਜਿਆ ਗਿਆ ਹੈ। ਅਕਾਲੀ ਦਲ ਵੱਲੋਂ ਇਸ ਪ੍ਰਸਤਾਵ ਨੂੰ ਪਾਸ ਕਰਨ ਦੀ ਮੰਗ ਸਪੀਕਰ ਅੱਗੇ ਰੱਖੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਦਮ ਨਾ ਸਿਰਫ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਜੀ ਦੀ ਮਹਾਨ ਕੁਰਬਾਨੀ ਬਾਰੇ ਜਾਣੂੰ ਕਰਵਾਏਗਾ, ਸਗੋਂ ਦੇਸ਼ ‘ਚ ਸਾਰੇ ਧਰਮਾਂ ਅਤੇ ਸੰਪਰਦਾਵਾਂ ਲਈ ਧਾਰਮਿਕ ਸਹਿਣਸ਼ੀਲਤਾ ਅਤੇ ਸਤਿਕਾਰ ਦਾ ਸੰਦੇਸ਼ ਵੀ ਫੈਲਾਵੇਗਾ।
ਇਸ ਦੇ ਨਾਲ ਹੀ ਅਕਾਲੀ ਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਨਮਾਨ ‘ਚ ਕਾਲੇ ਖ਼ੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ।