ਸੰਗਰੂਰ : ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀਆਂ ਆਂਗਣਵਾੜੀ ਵਰਕਰਾਂ ਹੈਲਪਰਾਂ ਵੱਲੋਂ ਸੰਗਰੂਰ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਕੁਝ ਦਿਨ ਪਹਿਲਾਂ ਸ਼ਿਕਾਇਤ ਪੱਤਰ ਦੇ ਕੇ ਮੰਗ ਕੀਤੀ ਗਈ ਸੀ ਕਿ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਸਕੂਲਾਂ ਵਿਚ ਬਣਦਾ ਮਾਣ ਸਤਿਕਾਰ ਤੇ ਉਨ੍ਹਾਂ ਦਾ ਹੱਕ ਦਿੱਤਾ ਜਾਵੇ। ਇਸ ਸਬੰਧੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਇਕ ਪੱਤਰ ਜਾਰੀ ਕਰਕੇ ਸਕੂਲਾਂ ਅੰਦਰ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਦੀ ਗੱਲ ਕਹੀ ਗਈ ਹੈ। ਇਸ ਬਾਰੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਮਨਦੀਪ ਕੁਮਾਰੀ ਸੰਗਰੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਕੂਲ ਮੁਖੀਆਂ ਨੂੰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਬਣਦਾ ਮਾਣ-ਸਨਮਾਣ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਸਕੂਲ ਸਿੱਖਿਆ ਸਕੱਤਰ ਨੇ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਜੇਕਰ ਆਂਗਣਵਾੜੀ ਵਰਕਰਾਂ ਨੂੰ ਸਕੂਲ ’ਚ ਕੋਈ ਸਮੱਸਿਆ ਆਉਦੀ ਹੈ ਤਾਂ ਇਸ ਦਾ ਹੱਲ ਮਿਲ-ਜੁਲ ਕੇ ਕੀਤਾ ਜਾਵੇ। ਮਨਦੀਪ ਕੁਮਾਰੀ ਸੂਬਾਈ ਆਗੂ ਨੇ ਇਹ ਵੀ ਦੱਸਿਆ ਕਿ ਬੇਸ਼ੱਕ ਸਿੱਖਿਆ ਸਕੱਤਰ ਵੱਲੋਂ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਮਾਣ ਸਤਿਕਾਰ ਦੇਣ ਦੀ ਗੱਲ ਤਾਂ ਕੀਤੀ ਗਈ ਹੈ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ ਜਿਨ੍ਹਾਂ ਬਾਰੇ ਲਿਖਤੀ ਸ਼ਿਕਾਇਤ ਕੀਤੀ ਗਈ ਸੀ। 26 ਨਵੰਬਰ 2017 ਦੇ ਸਾਂਝੇ ਨੋਟੀਫਿਕੇਸ਼ਨ ਨੂੰ ਇੰਨ-ਬਿੰਨ ਜਾਰੀ ਕਰਨਾ।