ਨਵੀਂ ਦਿੱਲੀ — ਦੇਸ਼ ਵਿਚ ਇਕ ਦਿਨ ਵਿਚ ਕੋਵਿਡ-19 ਦੇ 37,875 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 3,30,96 718 ਹੋ ਗਈ ਹੈ। ਸਰਗਰਮ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 3,91,256 ਰਹਿ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ 369 ਹੋਰ ਮਰੀਜ਼ਾਂ ਦੇ ਜਾਨ ਗਵਾਉਣ ਨਾਲ ਮਿ੍ਰਤਕਾਂ ਦੀ ਗਣਿਤੀ 4,41,411 ’ਤੇ ਪਹੁੰਚ ਗਈ ਹੈ। ਸਰਗਰਮ ਮਰੀਜ਼ਾਂ ਦੀ ਗਿਣਤੀ ਵਾਇਰਸ ਦੇ ਕੁੱਲ ਮਾਮਲਿਆਂ ਦਾ 1.18 ਫ਼ੀਸਦੀ ਹੈ, ਜਦਕਿ ਕੋਵਿਡ-19 ਨਾਲ ਸਿਹਤਮੰਦ ਹੋਣ ਵਾਲਿਆਂ ਦੀ ਰਾਸ਼ਟਰੀ ਦਰ 97.48 ਫ਼ੀਸਦੀ ਹੈ। ਮੰਤਰਾਲਾ ਨੇ ਦੱਸਿਆ ਕਿ 24 ਘੰਟਿਆਂ ’ਚ ਕੋਵਿਡ-19 ਦੇ ਸਰਗਰਮ ਮਰੀਜ਼ਾਂ ਦੀ ਗਿਣਤੀ ’ਚ 1,608 ਦੀ ਕਮੀ ਦਰਜ ਕੀਤੀ ਗਈ।
ਇਸ ਮਹਾਮਾਰੀ ਤੋਂ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ 3,22.64,051 ਹੋ ਗਈ ਹੈ, ਜਦਕਿ ਮੌਤ ਦਰ 1.33 ਫ਼ੀਸਦੀ ਹੈ। ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਰੋਕੂ ਟੀਕੇ ਦੀਆਂ 70.75 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਮੰਗਲਵਾਰ ਨੂੰ ਕੋਵਿਡ-19 ਦਾ ਪਤਾ ਲਾਉਣ ਲਈ 17,53,745 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ ਇਸ ਦੇ ਨਾਲ ਹੀ ਹੁਣ ਤਕ ਇਸ ਮਹਾਮਾਰੀ ਦਾ ਪਤਾ ਲਾਉਣ ਲਈ ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ 53,49,43,093 ’ਤੇ ਪਹੁੰਚ ਗਈ ਹੈ।