ਚੰਡੀਗੜ੍ਹ/ਰੂਪਨਗਰ- ਪੰਜਾਬ ਸਰਕਾਰ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਸੂਬੇ ਦੀਆਂ ਜੇਲ੍ਹਾਂ ਅੰਦਰ ਮੁੱਖ ਦਫ਼ਤਰ ਦਾ ਇਕ ਵਿਸੇਸ਼ ਫੋਨ ਨੰਬਰ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਜਿਸ ਨੰਬਰ ’ਤੇ ਕੈਦੀ/ਹਵਾਲਾਤੀ ਫੋਨ ਕਰਕੇ ਜੇਲ੍ਹ ਅੰਦਰ ਹੁੰਦੀ ਕਿਸੇ ਵੀ ਬੇਨਿਯਮੀ ਦੀ ਸ਼ਿਕਾਇਤ ਦਰਜ ਕਰਵਾ ਸਕਣਗੇ।
ਇਹ ਜਾਣਕਾਰੀ ਵਿਸ਼ਵ ਸੁਸਾਈਡ ਪ੍ਰੀਵੈਨਸ਼ਨ ਦਿਵਸ ਮੌਕੇ ਪਹੁੰਚੇ ਏ. ਡੀ. ਜੀ. ਪੀ. ਜੇਲ੍ਹਾਂ ਪੀ. ਕੇ. ਸਿਨਹਾ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਉਪਰਾਲਾ ਸਰਕਾਰ ਵੱਲੋਂ ਜੇਲ੍ਹਾਂ ਅੰਦਰ ਰਿਸ਼ਵਤਖੋਰੀ, ਨਸ਼ੇ ਅਤੇ ਹੋਰ ਨਾਜਾਇਜ਼ ਸਰਗਰਮੀਆਂ ਨੂੰ ਠੱਲ ਪਾਉਣ ਲਈ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਦੀ/ਹਵਾਲਾਤੀ ਇਸ ਨੰਬਰ ’ਤੇ ਜੇਲ ’ਚ ਲੱਗੇ ਪੀ. ਸੀ. ਓ. ਤੋਂ ਮੁਫਤ ਕਾਲ ਕਰਕੇ ਜੇਲ੍ਹਾਂ ਵਿਚ ਚੱਲ ਰਹੀ ਕਿਸੇ ਵੀ ਨਾਜਾਇਜ਼ ਸਰਗਰਮੀ ਦੀ ਸ਼ਿਕਾਇਤ ਕਰ ਸਕਦੇ ਹਨ।