ਨਵੀਂ ਦਿੱਲੀ— ਪੱਛਮੀ ਦਿੱਲੀ ਦੇ ਮਾਇਆਪੁਰੀ ’ਚ ਇਕ ਫੈਕਟਰੀ ’ਚ ਵੀਰਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅੱਗ ਨਾਲ ਪੂਰੇ ਇਲਾਕੇ ’ਚ ਧੂੰਆਂ-ਧੂੰਆਂ ਹੋ ਗਿਆ। ਘਟਨਾ ਦੀ ਸੂਚਨਾ ਫਾਇਰ ਬਿ੍ਰਗੇਡ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਫਾਇਰ ਬਿ੍ਰਗੇਡ ਦੀਆਂ 16 ਗੱਡੀਆਂ ਘਟਨਾ ਵਾਲੀ ਥਾਂ ’ਤੇ ਪਹੁੰਚੀਆਂ।
ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਕਿਵੇਂ ਲੱਗੀ ਹੈ। ਫਾਇਰ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਸਵੇਰੇ ਵੀਰਵਾਰ 9.30 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਇਕ-ਇਕ ਕਰ ਕੇ 16 ਗੱਡੀਆਂ ਪਹੁੰਚੀਆਂ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ’ਚ ਲੱਗ ਗਈਆਂ।