ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਗੋਆ ’ਚ ਨੌਜਵਾਨਾਂ ਨੂੰ ਨੌਕਰੀ ਨਹੀਂ ਮਿਲ ਰਹੀ ਹੈ ਅਤੇ ਉਹ ਸਥਾਨਕ ਲੋਕਾਂ ਨਾਲ ਇਸ ਮੁੱਦੇ ’ਤੇ ਚਰਚਾ ਕਰਨ ਲਈ ਸੂਬੇ ਦੇ ਦੌਰਾ ਕਰਨਗੇ। ਆਮ ਆਦਮੀ ਪਾਰਟੀ (ਆਪ) ਦੇ ਨੇਤਾ ਨੇ ਇਹ ਵੀ ਦਾਅਵਾ ਕੀਤਾ ਕਿ ਸਰਕਾਰੀ ਨੌਕਰੀਆਂ ਸਿਰਫ਼ ਪੈਸੇ ਵਾਲਿਆਂ ਨੂੰ ਅਤੇ ਸੰਪਰਕਾਂ ਦੇ ਆਧਾਰ ’ਤੇ ਹੀ ਮਿਲਦੀਆਂ ਹਨ।
ਕੇਜਰੀਵਾਲ ਨੇ ਟਵੀਟ ਕੀਤਾ,‘‘ਬੇਰੁਜ਼ਗਾਰੀ ਸਿਖ਼ਰ ’ਤੇ ਹੋਣ ਕਾਰਨ ਗੋਆ ਦੇ ਨੌਜਵਾਨਾਂ ਨੂੰ ਨੌਕਰੀ ਨਹੀਂ ਮਿਲ ਰਹੀ ਹੈ। ਸਰਕਾਰੀ ਨੌਕਰੀ ਸਿਰਫ਼ ਪੈਸੇ ਵਾਲਿਆਂ ਨੂੰ ਅਤੇ ਸੰਪਰਕਾਂ ਦੇ ਆਧਾਰ ’ਤੇ ਮਿਲਦੀ ਹੈ। ਗੋਆ ਦੇ ਲੋਕਾਂ ਨਾਲ ਇਸ ਮੁੱਦੇ ’ਤੇ ਚਰਚਾ ਕਰਨ ਲਈ ਗੋਆ ਆ ਰਿਹਾ ਹਾਂ।’’ ਇਸ ਮਹੀਨੇ ਦੀ ਸ਼ੁਰੂਆਤ ’ਚ, ‘ਆਪ’ ਨੇ ਗੋਆ ’ਚ ਬੇਰੁਜ਼ਗਾਰੀ ਦੀ ਸਮੱਸਿਆ ਵਿਰੁੱਧ ਇਕ ਮੁਹਿੰਮ ਸ਼ੁਰੂ ਕੀਤੀ ਸੀ ਅਤੇ ਲੋਕਾਂ ਨੰ ਉਨ੍ਹਾਂ ਪਾਰਟੀਆਂ ਨੂੰ ਵੋਟ ਨਹੀਂ ਦੇਣ ਲਈ ਕਿਹਾ ਸੀ, ਜੋ ਉਨ੍ਹਾਂ ਨੂੰ ਨੌਕਰੀ ਦੇਣ ’ਚ ਅਸਫ਼ਲ ਰਹੀ ਹੈ। ਗੋਆ ’ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ‘ਆਪ’ ਆਪਣੇ ਉਮੀਦਵਾਰ ਉਤਾਰੇਗੀ।