ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਜਗ੍ਹਾ ਹੁਣ ਚਰਜਨੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਇਸ ਤਖ਼ਤਾ ਪਲਟ ਤੋਂ ਬਾਅਦ ਜਿੱਥੇ ਪੰਜਾਬ ਭਰ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਵਾਲੇ ਪੋਸਟਰ ਉਤਾਰੇ ਜਾ ਰਹੇ ਹਨ, ਹੁਣ ਉਥੇ ਹੀ ਹੁਣ ਸਰਕਾਰੀ ਬੱਸਾਂ ਤੋਂ ਵੀ ਕੈਪਟਨ ਅਮਰਿੰਦਰ ਸਿੰਘ ਤਸਵੀਰ ਵਾਲੇ ਪੋਸਟਰ ਉਤਾਰਣ ਦੇ ਹੁਕਮ ਦਿੱਤੇ ਗਏ ਹਨ। ਇਸ ਲਈ ਪੀ. ਆਰ. ਟੀ. ਸੀ . ਦੀਆਂ ਬੱਸਾਂ ’ਤੇ ਚੱਲ ਰਿਹਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੇਹਰੇ ਵਾਲੇ ਪ੍ਰਚਾਰ ਨੂੰ ਬੱਸਾਂ ਤੋਂ ਤੁਰੰਤ ਹਟਾਉਣ ਲਈ ਕਿਹਾ ਗਿਆ ਹੈ।
ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੀ.ਆਰ.ਟੀ.ਸੀ. ਦੀਆਂ ਬੱਸਾਂ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਤੁਰੰਤ ਹਟਾਏ ਜਾਣ। ਇਸ ਲਈ ਪੀ. ਆਰ. ਟੀ. ਸੀ. ਦੇ ਸਾਰੇ ਜਨਰਲ ਮੈਨੇਜਰਾਂ ਨੂੰ ਵੀ ਹੁਕਮ ਜਾਰੀ ਕਰ ਦਿੱਤੇ ਗਏ ਹਨ।