ਚੰਡੀਗੜ੍ਹ : ਆਈ. ਪੀ. ਐਸ. ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਦਾ ਨਵਾਂ ਡੀ. ਜੀ. ਪੀ. ਬਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਮੌਜੂਦਾ ਡੀ. ਜੀ. ਪੀ. ਛੁੱਟੀ ‘ਤੇ ਹਨ। ਉਨ੍ਹਾਂ ਵੱਲੋਂ ਕੇਂਦਰੀ ਡੈਪੂਟੇਸ਼ਨ ਲਈ ਛੁੱਟੀ ਮੰਗੀ ਗਈ ਸੀ।
ਜਿਸ ਤੋਂ ਬਾਅਦ ਆਈ. ਪੀ. ਐਸ. ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਡੀ. ਜੀ. ਪੀ. ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ। ਇਕਬਾਲ ਪ੍ਰੀਤ ਸਿੰਘ ਸਹੋਤਾ ਸਾਲ 1988 ਬੈਚ ਦੇ ਅਧਿਕਾਰੀ ਹਨ, ਜੋ ਕਿ ਹੁਣ ਪੰਜਾਬ ਦੇ ਨਵੇਂ ਡੀ. ਜੀ. ਪੀ. ਵੱਜੋਂ ਕੰਮ ਕਰਨਗੇ।