ਸ਼੍ਰੀਨਗਰ – ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਭਾਵੇਂ ਹੀ ਕਮਜ਼ੋਰ ਪੈ ਗਈ ਹੋਵੇ ਪਰ ਹੁਣ ਵੀ ਇਸ ਨਾਲ ਸਥਿਤੀ ਕਾਬੂ ਵਿੱਚ ਨਹੀਂ ਆਈ ਹੈ। ਦੇਸ਼ਭਰ ਵਿੱਚ ਸਕੂਲ ਖੁੱਲ੍ਹਦੇ ਹੀ ਕੋਰੋਨਾ ਹੁਣ ਬੱਚਿਆਂ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਹੈ। ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਇੱਕ ਨਿੱਜੀ ਸਕੂਲ ਵਿੱਚ 32 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਕੋਰੋਨਾ ਨਾਲ ਸਥਿਤੀ ਕਾਬੂ ਵਿੱਚ ਆਉਣ ਤੋਂ ਬਾਅਦ ਹਾਲ ਹੀ ਵਿੱਚ ਪ੍ਰਸ਼ਾਸਨ ਨੇ 10ਵੀਂ ਅਤੇ 12ਵੀਂ ਦੇ ਸਕੂਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਸੀ।
ਜਾਣਕਾਰੀ ਮੁਤਾਬਕ, ਕੋਰੋਨਾ ਧਣਾਕਾ ਜੰਮੂ ਦੇ ਰਾਜੌਰੀ ਜ਼ਿਲ੍ਹੇ ਵਿੱਚ ਹੋਇਆ ਹੈ। ਇੱਥੇ ਇੱਕ ਪ੍ਰਾਈਵੇਟ ਸਕੂਲ ਦੇ 32 ਵਿਦਿਆਰਥੀ ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਦਰਅਸਲ, ਪ੍ਰਸ਼ਾਸਨ ਨੇ ਆਦੇਸ਼ ਦਿੱਤਾ ਹੈ ਕਿ ਕਲਾਸ ਵਿੱਚ ਐਂਟਰੀ ਤੋਂ ਪਹਿਲਾਂ ਸਾਰੇ ਬੱਚਿਆਂ ਦਾ ਐਂਟੀਜਨ ਟੇਸਟ ਕੀਤਾ ਜਾਵੇਗਾ। ਇਸ ਟੈਸਟ ਵਿੱਚ ਇਨ੍ਹਾਂ ਬੱਚਿਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਹਾਲ ਹੀ ਵਿੱਚ ਜੰਮੂ-ਕਸ਼ਮੀਰ ਸਰਕਾਰ ਨੇ 10ਵੀਂ ਅਤੇ 12ਵੀਂ ਦੀਆਂ ਜਮਾਤਾਂ ਨੂੰ ਆਫਲਾਈਨ ਸ਼ੁਰੂ ਕਰਨ ਦੇ ਹੁਕਮ ਦਿੱਤੇ ਸਨ।
ਕੁੱਝ ਦਿਨ ਪਹਿਲਾਂ ਲੱਦਾਖ ਦੀ ਰਾਜਧਾਨੀ ਲੇਹ ਵਿੱਚ ਵੀ ਅਜਿਹਾ ਹੀ ਹੋਇਆ ਸੀ, ਜਿਸ ਤੋਂ ਬਾਅਦ ਉੱਥੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਲੇਹ ਵਿੱਚ ਪਿਛਲੇ ਹਫਤੇ ਇੱਕ ਦਿਨ ਵਿੱਚ 71 ਨਵੇਂ ਮਾਮਲੇ ਸਾਹਮਣੇ ਆਏ ਸਨ, ਜੋ ਦੋ ਮਹੀਨਿਆਂ ਵਿੱਚ ਸਭ ਤੋਂ ਜ਼ਿਆਦਾ ਸਨ। ਇਨ੍ਹਾਂ ਵਿਚੋਂ ਜ਼ਿਆਦਾਤਰ ਕੇਸ ਲੇਹ ਸਥਿਤ ਦਰੁਕ ਪਦਮਾ ਕਾਰਪੋ ਸਕੂਲ ਨਾਲ ਜੁੜੇ ਸਨ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ 15 ਦਿਨ ਲਈ ਸਕੂਲ ਬੰਦ ਕਰਨ ਦਾ ਹੁਕਮ ਦੇ ਦਿੱਤੇ ਸਨ। ਉੱਥੇ 2 ਅਕਤੂਬਰ ਤੱਕ ਸਕੂਲ ਮੁੜ ਬੰਦ ਕਰ ਦਿੱਤੇ ਗਏ ਹਨ।