ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਕਰਨ ਤੋਂ ਪਹਿਲਾਂ ਸੁਨੀਲ ਜਾਖੜ ਦਾ ਸਿੱਧੂ ’ਤੇ ਤਿੱਖਾ ਟਵੀਟ

ਚੰਡੀਗੜ੍ਹ – ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅੱਜ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਨ ਲਈ ਚੰਡੀਗੜ੍ਹ ਜਾ ਰਹੇ ਹਨ। ਨਵਜੋਤ ਸਿੱਧੂ ਦੀ ਮੁੱਖ ਮੰਤਰੀ ਚੰਨੀ ਨਾਲ ਹੋਣ ਵਾਲੀ ਮੁਲਾਕਾਤ ਦੇ ਸਬੰਧ ’ਚ ਸੁਨੀਲ ਜਾਖੜ ਨੇ ਸਿੱਧੂ ’ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ।
ਸੁਨੀਲ ਜਾਖੜ ਨੇ ਟਵੀਟ ਸਾਂਝਾ ਕਰਦੇ ਹੋਏ ਕਿਹਾ ਕਿ ‘ਬਸ ਹੁਣ ਬਹੁਤ ਹੋ ਗਿਆ, ਮੁੱਖ ਮੰਤਰੀ ਦੇ ਅਧਿਕਾਰ ਖੇਤਰ ’ਚ ਦਖ਼ਲ ਦੇਣ ਦੀਆਂ ਕੋਸ਼ਿਸ਼ਾਂ ਬੰਦ ਕਰੋ, ਐਡਵੋਕੇਟ ਜਨਰਲ ਅਤੇ ਡੀ. ਜੀ.ਪੀ. ਦੀ ਨਿਯੁਕਤੀ ’ਤੇ ਸਵਾਲ ਚੁੱਕਣ ਦਾ ਮਤਲਬ, ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਫ਼ੈਸਲੇ ਲੈਣ ਦੀ ਕਾਬਲੀਅਤ ’ਤੇ ਸਵਾਲ ਚੁੱਕਣਾ ਹੈ…ਸਮਾਂ ਆ ਗਿਆ ਹੈ, ਹੁਣ ਸਭ ਠੀਕ ਕੀਤਾ ਜਾਵੇ।