ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਟਵੀਟ ਕਰਕੇ ਕਿਹਾ ਗਿਆ ਹੈ ਕਿ ਉਹ ਮਹਾਤਮਾ ਗਾਂਧੀ ਜੀ ਅਤੇ ਲਾਲ ਬਹਾਦੁਰ ਸ਼ਾਸਤਰੀ ਜੀ ਦੇ ਸਿਧਾਤਾਂ ਦੀ ਪਾਲਣਾ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਕਿਸੇ ਅਹੁਦੇ ‘ਤੇ ਰਹਿਣ ਜਾਂ ਨਾ ਰਹਿਣ, ਉਹ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਜੀ ਦੇ ਨਾਲ ਖੜ੍ਹੇ ਰਹਿਣਗੇ।
ਨਵਜੋਤ ਸਿੱਧੂ ਨੇ ਕਿਹਾ ਕਿ ਸਾਰੀਆਂ ਪੰਜਾਬ ਦੋਖੀ ਤਾਕਤਾਂ ਨੂੰ ਮੈਨੂੰ ਹਰਾਉਣ ਦੀ ਕੋਸ਼ਿਸ਼ ਕਰਨ ਦਿਓ, ਮੈਂ ਵੀ ਆਪਣੇ ਅੰਦਰ ਮਘਦੇ ਚੜ੍ਹਦੀ ਕਲਾ ਦੇ ਜ਼ੱਰੇ-ਜ਼ੱਰੇ ਨਾਲ ਪੰਜਾਬ, ਪੰਜਾਬੀਅਤ (ਸਰਬ ਸਾਂਝਾ ਭਾਈਚਾਰਾ) ਅਤੇ ਹਰ ਪੰਜਾਬੀ ਨੂੰ ਜਿਤਾਵਾਂਗਾ। ਦੱਸਣਯੋਗ ਹੈ ਕਿ ਬੀਤੇ ਦਿਨੀਂ ਨਵਜੋਤ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਹੁਣ ਅਸਤੀਫ਼ੇ ਮਗਰੋਂ ਉਨ੍ਹਾਂ ਨੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਖੜ੍ਹਨ ਦੀ ਗੱਲ ਕਹਿ ਦਿੱਤੀ ਹੈ।