ਅੰਮ੍ਰਿਤਸਰ – ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ’ਚ ਜਿਸ ਪੰਜਾਬ ਨੂੰ ਅਸੀਂ ਸਖ਼ਤ ਮਿਹਨਤ ਨਾਲ ਤਰੱਕੀ ਅਤੇ ਖੁਸ਼ਹਾਲੀ ਦੇ ਰਾਹਾਂ ’ਤੇ ਲਿਆਂਦਾ ਸੀ, ਉਸ ਨੂੰ ਕਾਂਗਰਸ ਸਰਕਾਰ ਨੇ ਆਪਣੀਆ ਗ਼ਲਤ ਨੀਤੀਆਂ ਸਦਕਾ ਬਰਬਾਦ ਕਰਕੇ ਰੱਖ ਦਿੱਤਾ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਸਰਕਲ ਪ੍ਰਧਾਨ ਮਨਪ੍ਰੀਤ ਸਿੰਘ ਮਾਹਲ ਵਲੋਂ ਗੁ.ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਕਰਵਾਈ ਗਈ ਵਿਸ਼ਾਲ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਪ੍ਰਗਟਾਏ।
ਉਨ੍ਹਾਂ ਕਿਹਾ ਕਿ ਇਹ ਉਹੋ ਹੀ ਪੰਜਾਬ ਹੈ, ਜਿਸ ਨੂੰ ਅਸੀਂ ਬਿਜਲੀ ਪੱਖੋਂ ਸਰਪਲਸ ਸੂਬਾ ਬਣਾਇਆ ਸੀ ਅਤੇ ਹੁਣ ਕਾਂਗਰਸ ਦੇ ਰਾਜ ’ਚ ਮੁੜ ਵੱਡੇ-ਵੱਡੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਸੁਖਬੀਰ ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੰਮੇ ਹੱਥੀਂ ਲੈਂਦਿਆਂ ਆਖਿਆ ਕਿ ਕਿੰਨੀ ਹੈਰਾਨਗੀ ਵਾਲੀ ਗੱਲ ਹੈ ਕਿ ਪੰਜਾਬ ’ਚ ਬਿਜਲੀ ਪੈਦਾ ਕਰਨ ਵਾਲੇ ਥਰਮਲ ਪਲਾਂਟ ਬੰਦ ਕਰਵਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਉਣ ਵਾਲਾ ਕੇਜਰੀਵਾਲ ਹੁਣ ਬਿਜਲੀ ਦੇ ਨਾਮ ’ਤੇ ਪੰਜਾਬੀਆਂ ਨੂੰ ਗਰੰਟੀਆ ਦਿੰਦਾਂ ਫਿਰ ਰਿਹਾ ਹੈ। ਉਨ੍ਹਾਂ ਕਿਹਾ ਕਿ ਗਿਰਗਿਟ ਵਾਂਗ ਰੰਗ ਬਦਲਣ ਵਾਲੇ ‘ਆਪ’ ਦੇ ਲੀਡਰਾਂ ’ਤੇ ਪੰਜਾਬ ਵਾਸੀ ਕਦੇ ਭੁੱਲ ਕੇ ਵੀ ਭਰੋਸਾ ਨਹੀਂ ਕਰਨਗੇਂ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਤਲਬੀਰ ਸਿੰਘ ਗਿੱਲ ਦੀ ਮੰਗ ’ਤੇ ਭਰੋਸਾ ਦਿਵਾਇਆ ਕਿ ਪੰਜਾਬ ’ਚ ਅਕਾਲੀ ਬਸਪਾ ਗਠਜੋੜ ਦੀ ਸਰਕਾਰ ਬਣੀ ਤਾਂ ਪਿੰਡ ਸੁਲਤਾਨਵਿੰਡ ’ਚ ਖੇਡ ਸਟੇਡੀਅਮ ਬਣਾਉਣ ਸਮੈਤ ਵਿਕਾਸ ਕਾਰਜਾਂ ਦੀ ਝੜੀ ਲਗਾ ਕੇ ਹਲਕਾ ਦੱਖਣੀ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਇਸ ਮੌਕੇ ਮਨਪ੍ਰੀਤ ਸਿੰਘ ਮਾਹਲ ਨੇ ਸੁਖਬੀਰ ਸਿੰਘ ਬਾਦਲ ਤੇ ਤਲਬੀਰ ਸਿੰਘ ਗਿੱਲ ਨੂੰ ਜੀ ਆਇਆ ਨੂੰ ਆਖਦਿਆਂ ਸਨਮਾਨਤ ਵੀ ਕੀਤਾ। ਇਸ ਸਮੇਂ ਗੁਰਪ੍ਰਤਾਪ ਸਿੰਘ ਟਿੱਕਾ, ਹਰਜਾਪ ਸਿੰਘ ਸੁਲਤਾਨਵਿੰਡ, ਮਿਲਾਪ ਸਿੰਘ ਸੁਲਤਾਨਵਿੰਡ, ਲੱਕੀ ਢਿੱਲੋਂ, ਜਰਮਨਜੀਤ ਸਿੰਘ ਸੁਲਤਾਨਵਿੰਡ, ਰਾਜਬੀਰ ਸਿੰਘ ਸੁਲਤਾਨਵਿੰਡ ਆਦਿ ਸਖਸ਼ੀਅਤਾਂ ਹਾਜ਼ਰ ਸਨ।