ਜਲੰਧਰ— ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਜਲੰਧਰ ਵਿਖੇ ਵਪਾਰੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਕੇਜਰੀਵਾਲ ਨੇ ਐਲਾਨ ਕਰਦੇ ਹੋਏ ਕਿਹਾ ਕਿ ਵਪਾਰੀਆਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਈ ਜਾਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੈਨੂੰ ਵਾਪਰੀਆਂ ਦੇ ਕੋਲੋਂ ਕੋਈ ਵੀ ਪੈਸਾ ਨਹੀਂ ਚਾਹੀਦਾ ਅਤੇ ਉਨ੍ਹਾਂ ਦੀਆਂ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਇਕ ਮੌਕਾ ਕੈਪਟਨ ਅਮਰਿੰਦਰ ਸਿੰਘ, ਇਕ ਬਾਦਲ ਪਰਿਵਾਰ ਨੂੰ ਦਿੱਤਾ ਹੈ ਅਤੇ ਹੁਣ ਇਕ ਮੌਕਾ ਪੰਜਾਬ ਦੀ ਜਨਤਾ ਉਨ੍ਹਾਂ ਨੂੰ ਵੀ ਦੇਵੇ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ’ਤੇ ਪੰਜਾਬ ’ਚ ਗੁੰਡਾ ਟੈਕਸ ਦੇ ਧੰਦੇ ਸਫਾਇਆ ਕਰ ਦਿੱਤਾ ਜਾਵੇਗਾ।