ਟਾਂਡਾ ਉੜਮੁੜ – ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਪਾਰਟੀ ਹੈ ਅਤੇ ਇਸ ਪਾਰਟੀ ਨੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਅਤ ਦੀ ਰਾਖੀ ਲਈ ਸਿਰਤੋੜ ਯਤਨ ਕੀਤੇ ਹਨ ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ ਦੇ ਗ੍ਰਹਿ ਵਰਕਰ-ਮਿਲਣੀ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪੰਜਾਬ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਗਤੀਸ਼ੀਲ ਅਗਵਾਈ ਹੇਠ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਰਹਿੰਦੇ ਹੋਏ ਸਮੁੱਚੇ ਪੰਜਾਬ ਦਾ ਵਿਕਾਸ ਹੋਇਆ ਹੈ, ਉੱਥੇ ਹੀ ਸੂਬੇ ਨੇ ਬੁਲੰਦੀਆਂ ਨੂੰ ਛੂਹਿਆ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਨੂੰ ਮੁਫ਼ਤ ਅਤੇ ਸਸਤੀ ਬਿਜਲੀ ਦੇਣ ਦੇ ਦਾਅਵੇ ਕਰਨ ਵਾਲੀ ਕਾਂਗਰਸ ਸਰਕਾਰ ਅੱਜ ਮਹਿੰਗੇ ਰੇਟਾਂ ‘ਤੇ ਵੀ ਪੰਜਾਬ ਵਾਸੀਆਂ ਲਈ ਬਿਜਲੀ ਦੀ ਪੂਰਤੀ ਨਹੀਂ ਕਰ ਪਾ ਰਹੀ ਜੋਕਿ ਸਰਕਾਰ ਦੀ ਬਹੁਤ ਵੱਡੀ ਨਾਲਾਇਕੀ ਅਤੇ ਲਾਪ੍ਰਵਾਹੀ ਦਾ ਸਬੂਤ ਹੈ। ਇਸ ਮੌਕੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਵਿੱਚ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਸਪਾ ਆਗੂ ਗੁਰਲਾਲ ਸੈਲਾ, ਕਮਲਜੀਤ ਸਿੰਘ ਕੁਲਾਰ,ਕਮਲਜੀਤ ਸਿੰਘ ਤੁਲੀ,ਨਿਰਮਲ ਸਿੰਘ ਮੱਲੀ,ਰਜਿੰਦਰ ਸਿੰਘ ਕਠਾਣਾ, ਸਤਿੰਦਰ ਸਿੰਘ ਸੰਧੂ ,ਪ੍ਰਭਦੀਪ ਸਿੰਘ ਧਾਮੀ,ਸੁਖਵਿੰਦਰ ਸਿੰਘ ਬਾਜਵਾ ਪ੍ਰਿਥੀਪਾਲ ਸਿੰਘ ਦਾਤਾ,ਗੁਰਵਿੰਦਰ ਸਿੰਘ ਮੋਹਕਮਗੜ੍ਹ, ਗੁਰਵਿੰਦਰ ਸਿੰਘ ਸੋਢੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।