ਦੇਸ਼ ’ਚ ਬੀਤੇ 24 ਘੰਟਿਆਂ ’ਚ ਕੋਰੋਨਾ ਦੇ 18,987 ਨਵੇਂ ਮਾਮਲੇ ਆਏ, 246 ਲੋਕਾਂ ਦੀ ਮੌਤ

ਨਵੀਂ ਦਿੱਲੀ– ਭਾਰਤ ’ਚ ਇਕ ਦਿਨ ’ਚ ਕੋਵਿਡ-19 ਦੇ 18,987 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅ ਦੇਸ਼ ’ਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ ਵੀਰਵਾਰ ਨੂੰ 3,40,20,730 ਹੋ ਗਈ। ਉਥੇ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ ਵਧ ਕੇ 98.07 ਫੀਸਦੀ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ, 246 ਹੋਰ ਕੋਰੋਨਾ ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 4,51,435 ਹੋ ਗਈ। ਦੇਸ਼ ’ਚ ਲਗਾਤਾਰ 20 ਦਿਨਾਂ ਤੋਂ ਕੋਵਿਡ-19 ਦੇ ਦੈਨਿਕ ਮਾਮਲੇ 30 ਹਜ਼ਾਰ ਤੋਂ ਘੱਟ ਅਤੇ 109 ਦਿਨਾਂ ਤੋਂ 50 ਹਜ਼ਾਰ ਤੋਂ ਘੱਟ ਨਵੇਂ ਦੈਨਿਕ ਮਾਮਲੇ ਸਾਹਮਣੇ ਆ ਰਹੇ ਹਨ।
ਦੇਸ਼ ’ਚ ਇਲਾਜ਼ ਅਧੀਨ ਮਰੀਜ਼ਾਂ ਦੀ ਗਿਣਤੀ ਵੀ ਘੱਟ ਹੋ ਕੇ 2,06,586 ਰਹਿ ਗਏ ਹੀ, ਜੋ ਕੁੱਲ ਮਾਮਲਿਆਂ ਦਾ 0.61 ਫੀਸਦੀ ਹੈ। ਬੀਤੇ 24 ਘੰਟਿਆਂ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ ਕੁੱਲ 1067 ਦੀ ਕਮੀ ਦਰਜ ਕੀਤੀ ਗਈ। ਅੰਕੜਿਆਂ ਮੁਤਾਬਕ, ਦੇਸ਼ ’ਚ ਹੁਣ ਤਕ ਕੁੱਲ 58,76,64,525 ਨਮੂਨਿਆਂ ਦੀ ਕੋਵਿਡ-19 ਸੰਬੰਧੀ ਜਾਂਚ ਕੀਤੀ ਗਈ ਹੈ ਜਿਨ੍ਹਾਂ ’ਚੋਂ 13.01,083 ਨਮੂਨਿਆਂ ਦੀ ਜਾਂਚ ਬੁੱਧਵਾਰ ਨੂੰ ਕੀਤੀ ਗਈ। ਹੁਣ ਤਕ ਕੁੱਲ 3,33,62,709 ਲੋਕ ਕੋਰੋਨਾ ਮੁਕਤ ਹੋ ਚੁੱਕੇ ਹਨ, ਜਦਕਿ ਗਲੋਬਲ ਮਹਾਮਾਰੀ ਨਾਲ ਮੌਤ ਦਰ 1.33 ਫੀਸਦੀ ਹੈ।
ਦੈਨਿਕ ਇਨਫੈਕਸ਼ਨ ਦਰ 1.46 ਫੀਸਦੀ ਅਤੇ ਹਫਤੇਵਾਰ ਇਨਫੈਕਸ਼ਨ ਦਰ 1.44 ਫੀਸਦੀ ਹੈ। ਦੇਸ਼ ਵਿਆਪੀ ਟੀਕਾਕਰਨ ਮੁਹਿਮ ਤਹਿਤ ਹੁਣ ਤਕ ਕੋਵਿਡ-19 ਰੋਕੂ ਟੀਕਿਆਂ ਦੀ 96.82 ਕਰੋੜ ਤੋਂ ਜ਼ਿਆਦਾ ਖੁਰਾਕ ਦਿੱਤੀ ਜਾ ਚੁੱਕੀ ਹੈ। ਦੇਸ਼ ’ਚ ਬੀਤੇ ਸਾਲ 7 ਅਗਸਤ ਨੂੰ ਕੋਰੋਨਾ ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਤੋਂ ਜ਼ਿਆਦਾ ਹੋ ਗਈ ਸੀ। ਉਥੇ ਹੀ ਇਨਫੈਕਸ਼ਨ ਦੇ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖਤੋਂ ਪਾਰ ਚਲੇ ਗਏ ਸਨ। ਦੇਸ਼ ’ਚ 19 ਦਸੰਬਰ ਨੂੰ ਇਹ ਮਾਮਲੇ 1 ਕਰੋੜ ਤੋਂ ਪਾਰ, ਇਸ ਸਾਲ 4 ਮਈ ਨੂੰ 2 ਕਰੋੜ ਤੋਂ ਪਾਰ ਅਤੇ 23 ਜੂਨ ਨੂੰ 3 ਕਰੋੜ ਤੋਂ ਪਾਰ ਚਲੇ ਗਏ ਸਨ।