ਨਵੀਂ ਦਿੱਲੀ: ਦਿੱਲੀ-ਹਰਿਆਣਾ ਦੀ ਸਿੰਘੂ ਸਰਹੱਦ ’ਤੇ ਅੱਜ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਉਥੋਂ ਇਕ ਨੌਜਵਾਨ ਦੀ ਲਾਸ਼ ਬੈਰੀਕੇਡ ਨਾਲ ਲਟਕੀ ਹੋਈ ਮਿਲੀ। ਦਰਅਸਲ ਇੱਥੇ ਕਿਸਾਨਾਂ ਦੇ ਮੰਚ ਨੇੜੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਮਗਰੋਂ ਉਸ ਦਾ ਇਕ ਹੱਥ ਵੱਢ ਕੇ ਲਾਸ਼ ਨੂੰ ਬੈਰੀਕੇਡ ਨਾਲ ਲਟਕਾ ਦਿੱਤਾ ਗਿਆ ਹੈ। ਨੌਜਵਾਨ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦੇ ਨਿਸ਼ਾਨ ਮਿਲੇ ਹਨ। ਉਥੇ ਹੀ ਨੌਜਵਾਨ ਦੇ ਕਤਲ ਦਾ ਇਲਜ਼ਾਮ ਨਿਹੰਗਾਂ ’ਤੇ ਲੱਗ ਰਿਹਾ ਹੈ।
ਦੱਸ ਦੇਈਏ ਕਿ ਦਿੱਲੀ-ਹਰਿਆਣਾ ਅਤੇ ਯੂਪੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਕਿਸਾਨ 3 ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਸਾਲ ਨਵੰਬਰ ਮਹੀਨੇ ਤੋਂ ਧਰਨਾ ਦੇ ਰਹੇ ਹਨ। ਕਿਸਾਨ ਸੰਗਠਨਾਂ ਅਤੇ ਸਰਕਾਰ ਵਿਚਾਲੇ ਕਈ ਬੈਠਕਾਂ ਵੀ ਹੋਈਆਂ ਪਰ ਇਸ ਦਾ ਕੋਈ ਸਿੱਟਾ ਨਹੀਂ ਨਿਕਲਿਆ ਹੈ।