ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ (ਸੋਮਵਾਰ) ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਵੇਗੀ। ਇਸ ਮੀਟਿੰਗ ‘ਚ ਬਿਜਲੀ ਦੇ ਬਿੱਲਾਂ ਦੀ ਤਰ੍ਹਾਂ ਪਾਣੀ-ਸੀਵਰੇਜ ਦੇ ਬਿੱਲਾਂ ਦੀ ਮੁਆਫ਼ੀ ਦਾ ਐਲਾਨ ਕੀਤਾ ਜਾ ਸਕਦਾ ਹੈ।
ਇਸ ਤੋਂ ਪਹਿਲਾਂ 2 ਕਿੱਲੋਵਾਟ ਦੇ ਬਿਜਲੀ ਕੁਨੈਕਸ਼ਨਾਂ ਦੇ ਬਕਾਇਆ ਬਿੱਲ ਮੁਆਫ਼ ਕਰ ਦਿੱਤੇ ਗਏ ਹਨ। ਇਸ ਬੈਠਕ ਦੌਰਾਨ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਦੇ ਮੁੱਦੇ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਅੰਦਰ ਬੀ. ਐੱਸ. ਐੱਫ. ਦਾ ਦਾਇਰਾ 15 ਤੋਂ 50 ਕਿਲੋਮੀਟਰ ਤੱਕ ਵਧਾ ਦਿੱਤਾ ਗਿਆ ਹੈ, ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਲਗਾਤਾਰ ਗਰਮਾਈ ਹੋਈ ਹੈ।