ਨਵੀਂ ਦਿੱਲੀ- ਕੋਰੋਨਾ ਪਾਜ਼ੇਟਿਵ ਦੀ ਰਿਪੋਰਟ ਆਉਣ ‘ਤੇ ਉੱਤਰ-ਪੱਛਮੀ ਦਿੱਲੀ ਦੇ ਸੰਸਦ ਮੈਂਬਰ ਹੰਸਰਾਜ ਹੰਸ ਨੂੰ ਏਮਜ਼ ਹਸਪਤਾਲ ‘ਚ ਦਾਖਲ ਕਰਾਇਆ ਗਿਆ ਹੈ। ਇਸ ਸਬੰਧ ਵਿਚ ਹੰਸਰਾਜ ਨੇ ਖੁਦ ਵੀ ਟਵੀਟ ਕਰ ਜਾਣਕਾਰੀ ਦਿੱਤੀ। ਹੰਸਰਾਜ ਨੇ ਲਿਖਿਆ ਕਿ ਮੇਰਾ ਕੋਵਿਡ-19 ਟੈਸਟ ਪਾਜ਼ੇਟਿਵ ਆਇਆ ਹੈ। ਜੋ ਲੋਕ ਮੇਰੇ ਸੰਪਰਕ ‘ਚ ਆਏ ਹਨ ਉਨ੍ਹਾਂ ਨੂੰ ਮੇਰੀ ਅਪੀਲ ਹੈ ਕਿ ਜਲਦ ਤੋਂ ਜਲਦ ਆਪਣਾ ਕੋਵਿਡ ਟੈਸਟ ਕਰਵਾਉਣ।
ਲਗਾਤਾਰ ਬੁਖਾਰ ਰਹਿਣ ਦੇ ਚੱਲਦੇ ਸਾਵਧਾਨੀ ਦੇ ਤੌਰ ‘ਤੇ ਏਮਜ਼ ਨਵੀਂ ਦਿੱਲੀ ‘ਚ ਡਾਕਟਰਾਂ ਦੀ ਨਿਗਰਾਨੀ ‘ਚ ਹਾਂ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਹੰਸਰਾਜ ਨੇ ਕੋਰੋਨਾ ਦੀਆਂ ਦੋਵੇਂ ਖੁਰਾਕਾਂ ਲੈ ਲਈਆਂ ਸਨ।