ਨਵੀਂ ਦਿੱਲੀ- ਦੇਸ਼ ’ਚ ਕੋਰੋਨਾ ਵਾਇਰਸ ਦੀ ਰਫ਼ਤਾਰ ਮੱਠੀ ਪੈ ਰਹੀ ਹੈ। ਪਿਛਲੇ 24 ਘੰਟਿਆਂ ’ਚ ਸੰਕਰਮਣ ਦੇ 13,058 ਨਵੇਂ ਮਾਮਲੇ ਦਰਜ ਕੀਤੇ ਗਏ ਅਤੇ ਇਹ ਅੰਕੜਾ ਪਿਛਲੇ 231 ਦਿਨਾਂ ’ਚ ਘੱਟੋ-ਘੱਟ ਹੈ। ਇਸ ਵਿਚ ਦੇਸ਼ ’ਚ ਸੋਮਵਾਰ ਨੂੰ 87 ਲੱਖ 41 ਹਜ਼ਾਰ 160 ਲੋਕਾਂ ਨੂੰ ਕੋਰੋਨਾ ਦੇ ਟੀਕੇ ਲਗਾਏ ਗਏ ਅਤੇ ਹੁਣ ਤੱਕ ਕੁੱਲ 98 ਕਰੋੜ 67 ਲੱਖ 69 ਹਜ਼ਾਰ 411 ਲੋਕਾਂ ਦੀ ਟੀਕਾਕਰਨ ਕੀਤਾ ਜਾ ਚੁਕਿਆ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਮੰਗਲਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 13,058 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ, ਜਿਸ ਨਾਲ ਪੀੜਤਾਂ ਦਾ ਅੰਕੜਾ ਵਧ ਕੇ 3 ਕਰੋੜ 40 ਲੱਖ 94 ਹਜ਼ਾਰ 373 ਹੋ ਗਿਆ ਹੈ। ਇਸ ਦੌਰਾਨ 19,470 ਮਰੀਜ਼ਾਂ ਦੇ ਸਿਹਤਮੰਦ ਹੋਣ ਤੋਂ ਬਾਅਦ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 3 ਕਰੋੜ 34 ਲੱਖ 58 ਹਜ਼ਾਰ 801 ਹੋ ਗਈ ਹੈ।
ਸਰਗਰਮ ਮਾਮਲੇ 6,576 ਘੱਟ ਕੇ ਇਕ ਲੱਖ 83 ਹਜ਼ਾਰ 118 ਰਹਿ ਗਏ ਹਨ। ਉੱਥੇ ਹੀ 164 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 4,52,454 ਹੋ ਗਿਆ ਹੈ। ਦੇਸ਼ ’ਚ ਰਿਕਵਰੀ ਦਰ ਵੱਧ ਕੇ 98.14 ਫੀਸਦੀ ਹੋ ਗਈ ਹੈ ਅਤੇ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 0.54 ਫੀਸਦੀ ’ਤੇ ਆ ਗਈ ਹੈ, ਜਦੋਂ ਕਿ ਮੌਤ ਦਰ 1.33 ਫੀਸਦੀ ’ਤੇ ਬਰਕਰਾਰ ਹੈ। ਸਰਗਰਮ ਮਾਮਲਿਆਂ ’ਚ ਕੇਰਲ ਹਾਲੇ ਦੇਸ਼ ’ਚ ਪਹਿਲੇ ਨੰਬਰ ’ਤੇ ਹੈ। ਸੂਬੇ ’ਚ ਪਿਛਲੇ 24 ਘੰਟਿਆਂ ’ਚ 4407 ਸਰਗਰਮ ਮਮਲੇ ਘਟਣ ਨਾਲ ਇਨ੍ਹਾਂ ਦੀ ਗਿਣਤੀ ਹੁਣ 83779 ਰਹਿ ਗਈ ਹੈ। ਉੱਥੇ ਹੀ 11023 ਮਰੀਜ਼ਾਂ ਦੇ ਸਿਹਤਮੰਦ ਹੋਣ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 4750293 ਹੋ ਗਈ ਹੈ।